Advertisment

ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

author-image
Ravinder Singh
Updated On
New Update
ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
Advertisment
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਸਿਆਸੀ ਸ਼ਖ਼ਸੀਅਤਾਂ ਤੇ ਪੰਜਾਬ ਦੇ ਉੱਘੇ ਗਾਇਕ, ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Advertisment
ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕਾਂ ਸੁਖਦੇਵ ਸਿੰਘ ਸੁਖਲੱਧੀ ਤੇ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਦਨ ਨੇ ਆਜ਼ਾਦੀ ਘੁਲਾਟੀਆਂ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟਇਸ ਦੌਰਾਨ ਸਦਨ ਨੇ ਪਰਬਤਾਰੋਹੀ ਗੁਰਚਰਨ ਸਿੰਘ ਭੰਗੂ ਅਰਜੁਨ ਐਵਾਰਡੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੇ, ਜਿਨ੍ਹਾਂ ਨੂੰ 1965 ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦੀ ਸਫਲਤਾਪੂਰਵਕ ਚੜ੍ਹਾਈ ਕੀਤੀ। ਇਸ ਦੌਰਾਨ ਅਥਲੈਟਿਕਸ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮਹਾਨ ਅਥਲੀਟ ਹਰੀ ਚੰਦ ਅਰਜੁਨ ਐਵਾਰਡੀ ਨੂੰ ਵੀ ਸਦਨ ਨੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟਸਦਨ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਸੰਗੀਤ ਅਤੇ ਮਨੋਰੰਜਨ ਦੇ ਖੇਤਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ। ਸਦਨ ਨੇ ਸ਼਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਉੱਘੀ ਸਿੱਖ ਸ਼ਖ਼ਸੀਅਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। publive-image ਇਹ ਵੀ ਪੜ੍ਹੋ : ਅਗਨੀਪਥ ਯੋਜਨਾ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਕੇਂਦਰ ਸਰਕਾਰ ਖ਼ਿਲਾਫ਼ ਭੜਕੀ-
singer leader tribute punjabnews cm latest vidhansabha players bhagwantsinghmann sidhumoosawala
Advertisment

Stay updated with the latest news headlines.

Follow us:
Advertisment