ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਲਾ ਮਹੱਲਾ ਦੇ ਦੂਜੇ ਪੜਾਅ ਦਾ ਹੋਇਆ ਆਗਾਜ਼
ਸ੍ਰੀ ਆਨੰਦਪੁਰ ਸਾਹਿਬ : ਖ਼ਾਲਸੇ ਦੇ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦੀ ਆਰੰਭਤਾ ਅੱਜ ਗੁਰੂ ਨਰਗੀ ਸ੍ਰੀ ਆਨੰਦਪੁਰ ਸਾਹਿਬ ਤੋਂ ਹੋਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਏ। ਇਸ ਤੋਂ ਪਹਿਲਾਂ 14 ਤੋਂ 16 ਮਾਰਚ ਤੱਕ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇ ਪਹਿਲਾ ਪੜਾਅ ਮਨਾਇਆ ਗਿਆ।
17 ਤੋਂ 19 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜਾ ਪੜਾਅ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕੌਮ ਦੀ ਕੇਂਦਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੰਗਤਾਂ ਨੂੰ ਪਵਿੱਤਰ ਤਿਉਹਾਰ ਹੋਲਾ ਮਹੱਲਾ ਦੀਆ ਦਿੱਤੀਆਂ ਮੁਬਾਰਕਾਂ। ਸ਼੍ਰੋਮਣੀ ਕਮੇਟੀ ਨੇ ਅਨੰਦਪੁਰ ਸਾਹਿਬ ਦੇ 20 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸੰਗਤ ਦਾ 1 ਲੱਖ ਦਾ ਬੀਮਾ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸ੍ਰੀ ਆਨੰਦਪੁਰ ਸਾਹਿਬ 40 ਲੱਖ ਦੇ ਕਰੀਬ ਸੰਗਤ ਦੇ ਪੁੱਜਣ ਦਾ ਅਨੁਮਾਨ ਹੈ।
ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਤੇ ਵਧੀਕ ਮੈਨੇਜਰ ਹਰਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੇ ਪੁੱਜਣ ਦੀ ਉਮੀਦ ਹੈ। ਸੰਗਤ ਦੀ ਸਹੂਲਤ ਲਈਈ ਟ੍ਰੈਫਿਕ ਰੂਟ ਤਿਆਰ ਕੀਤੇ ਗਏ ਹਨ ਤਾਂ ਜੋ ਸ਼ਹਿਰ ਦੇ ਅੰਦਰ ਜਾਮ ਵਾਲੀ ਸਥਿਤੀ ਪੈਦਾ ਨਾ ਹੋਵੇ।
ਇਹ ਵੀ ਪੜ੍ਹੋ : ਲੱਦਾਖ 'ਚ ਇਕ ਦਿਨ 'ਚ 2 ਭੂਚਾਲ, ਸ਼੍ਰੀਨਗਰ 'ਚ ਵੀ ਲੱਗੇ ਭੂਚਾਲ ਦੇ ਝਟਕੇ