ਸ਼੍ਰੋਮਣੀ ਅਕਾਲੀ ਦਲ ਨੇ ਸਰਬ ਪਾਰਟੀ ਬੈਠਕ ਲਈ ਪਾਰਟੀ ਦੀ 3 ਮੈਂਬਰੀ ਟੀਮ ਦੀ ਡਿਊਟੀ ਲਗਾਈ
ਚੰਡੀਗੜ੍ਹ, 1 ਫਰਵਰੀ : ਕਿਸਾਨ ਅੰਦੋਲਨ ਦਰਮਿਆਨ ਪੈਦਾ ਹੋਈ ਸਥਿਤੀ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਬੁਲਾਈ ਹੈ। ਉਨ੍ਹਾਂ ਆਖਿਆ ਹੈ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਸੱਦੀ ਗਈ ਹੈ। ਇਸ ਦੀ ਜਾਣਕਾਰੀ ਉਹਨਾਂ ਟਵੀਟ ਕਰਕੇ ਦਿੱਤੀ ਸੀ।Sukhbir Singh Badal formed committee to represent SAD in the All Party meeting convened by Captain Amarinder Singh. " />
ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਸੰਕਟ ਦੀ ਇਸ ਘੜੀ ਵਿਚ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਲਿਹਾਜ਼ਾ ਸਾਰੀਆਂ ਪਾਰਟੀਆਂ ਨੂੰ ਮੌਜੂਦਾ ਸਮੇਂ ਦੀ ਅਹਿਮੀਅਤ ਨੂੰ ਦੇਖਦੇ ਹੋਏ ਸਿਆਸਤ ਤੋਂ ਉਪਰ ਉੱਠ ਕੇ ਸੋਚਣ ਦੀ ਲੋੜ ਹੈ।
ਉੱਥੇ ਹੀ ਇਸ ਮੀਟਿੰਗ ਦੇ ਵਿਚ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਸ਼ਮੂਲੀਅਤ ਲਈ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦੀ ਡਿਊਟੀ ਲਗਾਈ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਇਥੇ ਪਾਰਟੀ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਪਾਰਟੀ ਵੱਲੋਂ ਕੱਲ੍ਹ ਇਸ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਲ ਹੋਣਗੇ।
ਦੱਸਣਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਦੀ ਦਿੱਲੀ ਵਿਚ ਪਰੇਡ ਤੋਂ ਬਾਅਦ ਪੈਦਾ ਹੋਈ ਸਥਿਤੀ ’ਤੇ ਵੀ ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕੀਤੀ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਕੈਪਟਨ ਅਮਰਦਿੰਰ ਸਿੰਘ ਨੇ ਆਖਦੇ ਰਹੇ ਹਨ ਕਿ ਸਰਕਾਰ ਨੂੰ ਸਮੇਂ ਰਹਿੰਦੇ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ, ਅਤੇ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਹੈ ਤਾਂ ਇਸ ਨਾਲ ਮੌਹਾਲ ਵੀ ਖ਼ਰਾਬ ਹੋ ਸਕਦਾ ਹੈ।