ਐਸਆਈਟੀ ਨੇ SC 'ਚ ਕਿਹਾ- ਮਿਸ਼ਰਾ ਦੀ ਜ਼ਮਾਨਤ ਵਿਰੁੱਧ ਅਪੀਲ ਕਰਨ ਦੀ ਸਰਕਾਰ ਨੂੰ ਕੀਤੀ ਸੀ ਸਿਫਾਰਿਸ਼
ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ ਦੋ ਵਾਰੀ ਸਿਫਾਰਸ਼ ਕੀਤੀ ਸੀ। ਕਮੇਟੀ ਨੇ ਕਿਹਾ ਕਿ ਸਬੂਤਾਂ ਤੋਂ ਪੁਸ਼ਟੀ ਹੁੰਦੀ ਹੈ ਕਿ ਘਟਨਾ ਸਥਾਨ ’ਤੇ ਆਸ਼ੀਸ਼ ਮਿਸ਼ਰਾ ਮੌਜੂਦ ਸੀ। ਦੱਸਣਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਤੇ ਕੇਂਦਰੀ ਰਾਜ ਮੰਤਰੀ ਦੇ ਲੜਕੇ ’ਤੇ ਕਿਸਾਨਾਂ ਨੂੰ ਜੀਪ ਹੇਠ ਦਰੜਨ ਦੇ ਦੋਸ਼ ਲੱਗੇ ਸਨ।ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਨ ਵਾਲੀ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਨੇ ਸਿਖਰਲੀ ਅਦਾਲਤ ਨੂੰ ਸੂਚਿਤ ਕੀਤਾ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਟੈਨੀ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਦੀ ਬੇਨਤੀ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਨੂੰ ਦੋ ਵਾਰ ਸਿਫ਼ਾਰਸ਼ ਕੀਤੀ ਸੀ।
ਇਹ ਘਟਨਾ 3 ਅਕਤੂਬਰ ਨੂੰ ਵਾਪਰੀ ਜਦੋਂ ਲਖੀਮਪੁਰ ਖੀਰੀ ਵਿੱਚ ਗੱਡੀਆਂ ਨਾਲ ਕੁਚਲੇ ਜਾਣ 'ਤੇ 4 ਮੌਤਾਂ ਹੋਈਆਂ ਸਨ ਤੇ ਬਾਅਦ ਵਿੱਚ 4 ਹੋਰ ਲੋਕ ਮਾਰੇ ਗਏ ਸਨ। ਮਤਲਬ ਕਿ ਇਸ ਦੌਰਾਨ ਕੁੱਲ 8 ਮੌਤਾਂ ਹੋਈਆਂ ਸਨ ਤੇ 10 ਦੇ ਕਰੀਬ ਲੋਕ ਜ਼ਖ਼ਮੀ ਗਏ ਸਨ। ਇਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਸਮੇਤ 12 ਹੋਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਸ਼ੁਰੂਆਤੀ ਜਾਂਚ ਵਿੱਚ ਪਾਇਆ ਹੈ ਕਿ ਇਹ ਮਾਮਲਾ ਯੋਜਨਾਬੱਧ ਸਾਜ਼ਿਸ਼ ਹੈ।
ਐੱਸਆਈਟੀ ਨੇ ਲਖੀਮਪੁਰ ਖੀਰੀ ਦੇ ਮੁੱਖ ਨਿਆਂਇਕ ਮੈਜਿਸਟ੍ਰੇਟ ਨੂੰ ਲਿਖੇ ਪੱਤਰ ਵਿੱਚ ਕਿਹਾ, ''ਹੁਣ ਤੱਕ ਕੀਤੀ ਗਈ ਜਾਂਚ ਅਤੇ ਹਾਸਲ ਸਬੂਤਾਂ ਨਾਲ ਇਹ ਪੁਖ਼ਤਾ ਹੋਇਆ ਹੈ ਕਿ ਮੁਲਜ਼ਮ ਦੁਆਰਾ ਉਕਤ ਅਪਰਾਧਿਕ ਕਾਰਜ ਨੂੰ ਲਾਪਰਵਾਹੀ ਤੇ ਅਣਗਹਿਲੀ ਨਾਲ ਨਹੀਂ ਸਗੋਂ ਜਾਣਬੁੱਝ ਕੇ ਪਹਿਲਾਂ ਤੋਂ ਤੈਅ ਯੋਜਨਾ ਦੇ ਅਨੁਸਾਰ ਜਾਨ ਤੋਂ ਮਾਰਨ ਦੀ ਨੀਅਤ ਨਾਲ ਕੀਤਾ ਗਿਆ ਹੈ, ਜਿਸ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਰੂਪ ਨਾਲ ਜ਼ਖਮੀ ਹੋਏ।''
ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ, 2 ਹਫਤਿਆਂ 'ਚ 12ਵਾਂ ਵਾਧਾ