Wed, May 1, 2024
Whatsapp

ਹੜਤਾਲ ਹੋਈ ਸਮਾਪਤ, ਬਿਜਲੀ ਵਿਭਾਗ ਦੇ ਮੁਲਾਜ਼ਮ ਡਿਊਟੀ ਉਤੇ ਪਰਤੇ

Written by  Ravinder Singh -- February 23rd 2022 06:41 PM
ਹੜਤਾਲ ਹੋਈ ਸਮਾਪਤ, ਬਿਜਲੀ ਵਿਭਾਗ ਦੇ ਮੁਲਾਜ਼ਮ ਡਿਊਟੀ ਉਤੇ ਪਰਤੇ

ਹੜਤਾਲ ਹੋਈ ਸਮਾਪਤ, ਬਿਜਲੀ ਵਿਭਾਗ ਦੇ ਮੁਲਾਜ਼ਮ ਡਿਊਟੀ ਉਤੇ ਪਰਤੇ

ਚੰਡੀਗੜ੍ਹ : ਚੰਡੀਗੜ੍ਹ ਵਿਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੇ ਚੱਲ ਰਹੀ ਹੜਤਾਲ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਸਮਾਪਤ ਹੋ ਗਈ। ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਚੰਡੀਗੜ੍ਹ ਸ਼ਹਿਰ ਵਿਚ ਬਿਜਲੀ ਗੁੱਲ ਹੋ ਗਈ ਸੀ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਹੜਤਾਲ ਹੋਈ ਸਮਾਪਤ, ਬਿਜਲੀ ਵਿਭਾਗ ਦੇ ਮੁਲਾਜ਼ਮ ਡਿਊਟੀ ਉਤੇ ਪਰਤੇਮੁਲਾਜ਼ਮ ਬਿਜਲੀ ਵਿਭਾਗ ਨੂੰ ਨਿੱਜੀਕਰਨ ਨਾ ਕਰਨ ਲਈ ਅੜੇ ਹੋਏ ਹਨ। ਪ੍ਰਸ਼ਾਸਨ ਅਤੇ ਮੁਲਾਜ਼ਮਾਂ ਦੀ ਲੜਾਈ ਵਿਚ ਲੋਕ ਪਿਸ ਰਹੇ ਸਨ। ਇਸ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਕਰਦੇ ਹੋਏ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਤਾੜਨਾ ਕੀਤੀ ਅਤੇ ਕਿਹਾ ਕਿ ਇਹ ਮਾਮਲਾ ਕੋਰਟ ਵਿਚ ਵਿਚਾਰ ਅਧੀਨ ਹੈ ਤਾਂ ਹੜਤਾਲ ਕਿਉਂ ਕੀਤੀ ਗਈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਰਾਸਰ ਉਲੰਘਣਾ ਦਾ ਹੈ, ਜਦੋਂ ਇਹ ਮਾਮਲਾ ਹਾਈ ਕੋਰਟ 'ਚ ਵਿਚਾਰ ਅਧੀਨ ਹੈ ਤਾਂ ਇਸ ਤਰ੍ਹਾਂ ਹੜਤਾਲ 'ਤੇ ਜਾਣਾ ਗਲਤ ਹੈ। ਲੋਕਾਂ ਨੂੰ ਪਰੇਸ਼ਾਨ ਕੀਤੇ ਜਾਣ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੜਤਾਲ ਹੋਈ ਸਮਾਪਤ, ਬਿਜਲੀ ਵਿਭਾਗ ਦੇ ਮੁਲਾਜ਼ਮ ਡਿਊਟੀ ਉਤੇ ਪਰਤੇਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦਿਆਂ ਕਿਹਾ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ। ਇਸ ਤੋਂ ਬਾਅਦ ਅਗਲੀ ਸੁਣਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਵੀ ਜਲਦ ਬਿਜਲੀ ਬਹਾਲ ਕਰਨ ਦਾ ਦਾਅਵਾ ਕੀਤਾ। ਹਾਈ ਕੋਰਟ ਦੀ ਇਸ ਤਾੜਨਾ ਤੋਂ ਬਾਅਦ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਹੜਤਾਲ ਸਮਾਪਤ ਕਰ ਦਿੱਤੀ। ਹੜਤਾਲ ਹੋਈ ਸਮਾਪਤ, ਬਿਜਲੀ ਵਿਭਾਗ ਦੇ ਮੁਲਾਜ਼ਮ ਡਿਊਟੀ ਉਤੇ ਪਰਤੇਇਸ ਤੋਂ ਬਾਅਦ ਮੁਲਾਜ਼ਮ ਡਿਊਟੀ ਉਤੇ ਪਰਤ ਗਏ ਹਨ ਅਤੇ ਬਿਜਲੀ ਸਪਲਾਈ ਬਹਾਲ ਕਰਨ ਲਈ ਲੱਗੇ ਹੋਏ ਹਨ। ਹਾਈ ਕੋਰਟ ਨੇ ਇਸ ਮਾਮਲੇ ਸਬੰਧੀ ਅਗਲੀ ਸੁਣਵਾਈ 10 ਮਾਰਚ ਨੂੰ ਰੱਖੀ ਹੈ। ਇਸ ਸਬੰਧੀ ਯੂਨੀਅਨ ਆਗੂ ਸੁਭਾਸ਼ ਲਾਂਬਾ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਸਾਡੀ ਸਹਿਮਤੀ ਬਣ ਗਈ ਹੈ। ਉਨ੍ਹਾਂ ਨੇ ਕਿਹਾ ਯੂਨੀਅਨ ਆਪਣੀਆਂ ਮੰਗਾਂ ਮਨਵਾਉਣ ਲਈ ਕਾਨੂੰ ਲੜਾਈ ਦਾ ਫ਼ੈਸਲਾ ਲਵੇਗੀ। ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਦੋ ਦਿਨ ਮੀਂਹ ਤੇ ਹਨੇਰੀ ਦੀ ਪੇਸ਼ੀਨਗੋਈ


Top News view more...

Latest News view more...