ਤੇਲੰਗਾਨਾ ਦੇ ਮੁੱਖ ਮੰਤਰੀ ਭਲਕੇ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ 3 ਲੱਖ ਰੁਪਏ ਦੀ ਦੇਣਗੇ ਸਹਾਇਤਾ
ਚੰਡੀਗੜ੍ਹ: ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਧਰਨੇ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਤੇਲੰਗਾਨਾ ਸਰਕਾਰ ਦਾ ਵਾਅਦਾ ਭਲਕੇ ਪੰਜਾਬ ਵਿੱਚ ਪੂਰਾ ਹੋਵੇਗਾ। ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਪੀੜਤ ਪਰਿਵਾਰਾਂ ਨੂੰ ਚੈੱਕ ਸੌਂਪਣਗੇ।
ਮਿਲੀ ਜਾਣਕਾਰੀ ਮੁਤਾਬਕ ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਸਮਾਗਮ ਭਲਕੇ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਵੇਗਾ।
ਪਿਛਲੇ ਸਾਲ 20 ਨਵੰਬਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਵਿਵਾਦਗ੍ਰਸਤ ਖੇਤੀਬਾੜੀ ਤਿੰਨ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਸੀ, ਜਿਨ੍ਹਾਂ ਦੀ ਮੌਤ ਹੋ ਗਈ ਸੀ। ਅੰਦੋਲਨ 26 ਨਵੰਬਰ, 2020 ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਸ਼ੁਰੂ ਹੋਇਆ ਸੀ।
ਕਿਸਾਨਾਂ ਨੇ ਇਸ ਅੰਦੋਲਨ ਵਿੱਚ 700 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਗਈ ਸੀ। ਜਦੋਂ ਖੇਤੀਬਾੜੀ ਕਾਨੂੰਨ ਰੱਦ ਕੀਤੇ ਗਏ ਉਸ ਤੋਂ ਬਾਅਦ ਤੇਲੰਗਾਨਾ ਦੀ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ:ਦਿੱਲੀ 'ਚ ਹੁਣ ਮਸ਼ੀਨ ਬੁਝਾਏਗੀ ਅੱਗ, ਕੇਜਰੀਵਾਲ ਸਰਕਾਰ ਨੇ ਖਰੀਦੇ ਦੋ ਵਿਦੇਸ਼ੀ ਰੋਬੋ ਫਾਇਰ ਫਾਈਟਰ
-PTC News