Fri, May 3, 2024
Whatsapp

ਸ਼ਰਾਬ ਦੀ ਵੱਡੀ ਖੇਪ ਸਮੇਤ ਦੋ ਗ੍ਰਿਫ਼ਤਾਰ, 'ਆਪ' ਦੇ ਉਮੀਦਵਾਰ ਦੇ ਹਨ ਚਹੇਤੇ

Written by  Pardeep Singh -- January 21st 2022 01:17 PM -- Updated: January 21st 2022 01:23 PM
ਸ਼ਰਾਬ ਦੀ ਵੱਡੀ ਖੇਪ ਸਮੇਤ ਦੋ ਗ੍ਰਿਫ਼ਤਾਰ, 'ਆਪ' ਦੇ ਉਮੀਦਵਾਰ ਦੇ ਹਨ ਚਹੇਤੇ

ਸ਼ਰਾਬ ਦੀ ਵੱਡੀ ਖੇਪ ਸਮੇਤ ਦੋ ਗ੍ਰਿਫ਼ਤਾਰ, 'ਆਪ' ਦੇ ਉਮੀਦਵਾਰ ਦੇ ਹਨ ਚਹੇਤੇ

ਗੁਰਦਾਸਪੁਰ: ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚੋਂ 50 ਤੋਂ ਵੱਧ ਪੈਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਦੱਸਿਆ ਜਾ ਰਿਹਾ ਹੈ ਕਿ ਜਿਹੜਾ ਵਿਅਕਤੀ ਸ਼ਰਾਬ ਸਮੇਤ ਕਾਬੂ ਕੀਤਾ ਹੈ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਖਾਸਮ ਖਾਸ ਹਨ। ਪੁਲਿਸ ਗੁਪਤ ਸੂਚਨਾ ਦੇ ਆਧਾਰਿਤ ਉੱਤੇ ਇਕ ਗੱਡੀ ਦਾ ਪਿੱਛਾ ਕੀਤਾ ਅਤੇ ਬੜੀਜੱਦੋਜਹਿਦ ਤੋਂ ਬਾਅਦ ਪੁਲਿਸ ਵੱਲੋਂ ਸ਼ਰਾਬ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਘਰ ਦੀ ਤਾਲਾਸ਼ੀ ਦੌਰਾਨ ਵੀ ਸ਼ਰਾਬ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਜਿਸ ਵਿਅਕਤੀ ਨੂੰ ਪੁਲਿਸ ਨੇ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ ਉਸ ਵਿਅਕਤੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਪਾਲ ਦੇ ਬੇਹੱਦ ਕਰੀਬੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਜਿਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਉਨ੍ਹਾਂ ਦੀ ਪਹਿਚਾਣ ਗੁਰਦੀਪ ਸਿੰਘ ਤੇ ਕੰਵਲਜੀਤ ਸਿੰਘ ਪਿੰਡ ਸਕਾਲਾ ਦੇ ਵਸਨੀਕ ਵਜੋਂ ਹੋਈ ਹੈ। ਇਹ ਵੀ ਪੜ੍ਹੋ:ਪੰਜਾਬੀ ਗਾਇਕ ਜੌਰਡਨ ਸੰਧੂ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਤਸਵੀਰਾ ਵਾਇਰਲ -PTC News


Top News view more...

Latest News view more...