ਦੇਸ਼ ਦੀ ਏਕਤਾ ਅਤੇ ਪੰਜਾਬ ਦੀ ਸੇਵਾ ਨੇ ਮੁੜ ਖੜ੍ਹਾ ਕੀਤਾ ਕਿਸਾਨ ਅੰਦੋਲਨ : ਰਾਕੇਸ਼ ਟਿਕੈਤ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅਜੇ ਵੀ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ। ਆਪਣੇ ਹੱਕਾਂ ਦੀ ਲੜਾਈ ਅਤੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਦੇ ਗਾਜ਼ੀਪੁਰ, ਸਿੰਘੂ ਅਤੇ ਟਿਕਰੀ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਪਿਛਲੇ 82 ਦਿਨਾਂ ਤੋਂ ਡੇਰੇ ਲਾਏ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੱਲ MSP ’ਤੇ ਗਰੰਟੀ ਕਾਨੂੰਨ ਬਣਾਵੇ। ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ, ਇਸ ’ਚ ਸੋਧ ਲਈ ਤਿਆਰ ਹੈ ਪਰ ਕਿਸਾਨ ਜਿੱਦ ’ਤੇ ਅੜੇ ਹੋਏ ਹਨ ਕਿ ਖੇਤੀ ਕਾਨੂੰਨ ਰੱਦ ਹੀ ਹੋਣੇ ਚਾਹੀਦੇ ਹਨ।
ਪੜ੍ਹੋ ਹੋਰ ਖ਼ਬਰਾਂ : ਹੁਣ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ