Advertisment

ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਜਾਰੀ

author-image
Ravinder Singh
Updated On
New Update
ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਜਾਰੀ
Advertisment
ਨਵੀਂ ਦਿੱਲੀ : ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਚੱਲ ਰਹੀ ਹੈ। ਮੁਕਾਬਲਾ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐਨਡੀਏ) ਦੇ ਉਮੀਦਵਾਰ ਜਗਦੀਪ ਧਨਖੜ ਤੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਵਿਚਕਾਰ ਹੈ। ਅੰਕੜਿਆਂ ਦੀ ਗੱਲ ਕਰੀਏ ਤਾਂ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਧਨਖੜ ਦੀ ਜਿੱਤ ਯਕੀਨੀ ਜਾਪਦੀ ਹੈ।
Advertisment
ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਜਾਰੀਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਨੇ ਅਲਵਾ ਦੇ ਨਾਂ ਦੇ ਐਲਾਨ ਤੋਂ ਪਹਿਲਾਂ ਸਹਿਮਤੀ ਨਾ ਬਣਨ ਦੀਆਂ ਕੋਸ਼ਿਸ਼ਾਂ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਿਚਾਲੇ ਵੀ ਮਤਭੇਦ ਸਾਹਮਣੇ ਆ ਗਏ ਹਨ। 80 ਸਾਲਾ ਅਲਵਾ ਕਾਂਗਰਸ ਦੇ ਸੀਨੀਅਰ ਨੇਤਾ ਹਨ ਤੇ ਰਾਜਸਥਾਨ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਧਨਖੜ 71 ਸਾਲ ਦੇ ਹਨ ਅਤੇ ਰਾਜਸਥਾਨ ਦੇ ਪ੍ਰਭਾਵਸ਼ਾਲੀ ਜਾਟ ਭਾਈਚਾਰੇ ਨਾਲ ਸਬੰਧਤ ਹਨ। ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਜਾਰੀਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਸਵੇਰੇ 10 ਵਜੇ ਵੋਟਿੰਗ ਸ਼ੁਰੂ ਹੋ ਗਈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਵਾਲੇ ਪਹਿਲੇ ਸੰਸਦ ਮੈਂਬਰਾਂ ਵਿੱਚੋਂ ਸਨ। ਪੋਲਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ, ਜਿਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ। ਮਨਮੋਹਨ ਸਿੰਘ ਵ੍ਹੀਲ ਚੇਅਰ 'ਤੇ ਸੰਸਦ ਭਵਨ ਪੁੱਜੇ ਅਤੇ ਉਪ ਰਾਸ਼ਟਰਪਤੀ ਚੋਣ 'ਚ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਪਿਛਲੇ ਮਹੀਨੇ ਰਾਸ਼ਟਰਪਤੀ ਚੋਣ ਵਿੱਚ ਵੀ ਵ੍ਹੀਲਚੇਅਰ 'ਤੇ ਸੰਸਦ ਭਵਨ ਪੁੱਜ ਕੇ ਆਪਣੀ ਵੋਟ ਪਾਈ ਸੀ। ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਜਾਰੀਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੇ ਉਮੀਦਵਾਰ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ (71) ਦਾ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ (80) ਨਾਲ ਮੁਕਾਬਲਾ ਹੈ। ਸੱਤਾਧਾਰੀ ਭਾਜਪਾ ਕੋਲ ਲੋਕ ਸਭਾ ਵਿੱਚ ਪੂਰਨ ਬਹੁਮਤ ਤੇ ਰਾਜ ਸਭਾ ਵਿੱਚ 91 ਮੈਂਬਰ ਹੋਣ ਨਾਲ ਧਨਖੜ ਦੀ ਵਿਰੋਧੀ ਉੱਤੇ ਸਪੱਸ਼ਟ ਜਿੱਤ ਨਜ਼ਰ ਆ ਰਹੀ ਹੈ। ਉਹ ਮੌਜੂਦਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ। publive-image ਇਹ ਵੀ ਪੜ੍ਹੋ : 'ਆਪ' ਨੇ ਆਪਣੀ ਜਿੱਤ ਦੇ ਜਸ਼ਨ ਨੂੰ ਮਨਾਉਣ ਲਈ ਸਰਕਾਰੀ ਖਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ-
latestnews election ptcnews punjabnews vicepresident jagdeepdhankhar votingprocess margaretalva
Advertisment

Stay updated with the latest news headlines.

Follow us:
Advertisment