Fri, Apr 19, 2024
Whatsapp

ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ਦੱਸਿਆ 'ਮਵਾਲੀ'

Written by  Jashan A -- July 22nd 2021 08:22 PM
ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ਦੱਸਿਆ 'ਮਵਾਲੀ'

ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ਦੱਸਿਆ 'ਮਵਾਲੀ'

ਨਵੀਂ ਦਿੱਲੀ: ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਹੁਣ ਜੰਤਰ ਮੰਤਰ 'ਤੇ ਪ੍ਰਦਰਸ਼ਨ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਉਹਨਾਂ ਦੇ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਬਲਕਿ ਕੇ ਕੇਂਦਰ ਦੇ ਮੰਤਰੀ ਕਿਸਾਨਾਂ ਬਾਰੇ ਗਲਤ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਜਮ। ਦਰਅਸਲ, ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ (meenakshi lekhi) ਨੇ ਕਿਸਾਨਾਂ (Farmer Protest) 'ਤੇ ਵਿਵਾਦਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਮਵਾਲੀ ਕਿਹਾ ਹੈ। ਮੀਨਾਕਸ਼ੀ ਲੇਖੀ ਨੇ ਕਿਹਾ ਕਿ ਕਿਸਾਨ ਸਿਰਫ ਵਿਚੋਲਿਆਂ ਦੀ ਮਦਦ ਕਰ ਰਹੇ ਹਨ। ਮੀਨਾਕਸ਼ੀ ਲੇਖੀ (meenakshi lekhi) ਨੇ ਪ੍ਰੈਸ ਕਾਨਫਰੰਸ ਵਿੱਚ ਇੱਕ ਵਿਵਾਦਪੂਰਨ ਗੱਲ ਕਹੀ। ਉਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਵਾਲੀ ਦੱਸਿਆ। ਲੇਖੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਕਿਸਾਨ ਨਹੀਂ ਹਨ। ਲੇਖੀ ਨੇ ਦਲੀਲ ਦਿੱਤੀ ਕਿ ਇਸ ਪ੍ਰਦਰਸ਼ਨ ਦੀ ਆੜ ਵਿਚ ਕੁਝ ਵਿਚੋਲੇ ਦੀ ਮਦਦ ਕੀਤੀ ਜਾ ਰਹੀ ਹੈ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਡੀਆ ਘਰਾਣਿਆਂ ’ਤੇ ਇਨਕਮ ਟੈਕਸ ਛਾਪਿਆਂ ਦੀ ਨਿਖੇਧੀ ਪੈਗਾਸਸ ਵਿਵਾਦ (Pegasus controvers)'ਤੇ ਵੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਇਸ ਵਿਵਾਦ ਦੇ ਜ਼ਰੀਏ ਜਾਅਲੀ ਨਰੇਟਿਵ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਹਾਣੀ ਪੂਰੀ ਤਰ੍ਹਾਂ ਜਾਅਲੀ ਹੈ। ਯੈਲੋ ਪੇਜਾਂ 'ਤੇ ਇੱਕ ਸੂਚੀ ਤਿਆਰ ਕੀਤੀ ਗਈ ਹੈ ਅਤੇ ਇਸ ਰਾਹੀਂ ਸੰਸਦ ਭੰਗ ਕੀਤੀ ਜਾ ਰਹੀ ਹੈ। ਐਮਨੈਸਟੀ ਪਹਿਲਾਂ ਹੀ ਇਸ ਸੂਚੀ ਨੂੰ ਖ਼ਤਮ ਕਰ ਚੁੱਕੀ ਹੈ ਅਤੇ NSO 'ਤੇ ਆਪਣੀ ਗੱਲ ਰੱਖ ਚੁੱਕਿਆ ਹੈ। ਅਜਿਹੀ ਸਥਿਤੀ ਵਿਚ, ਹੁਣ ਇਸ ਵਿਰੋਧ ਪ੍ਰਦਰਸ਼ਨ ਰਾਹੀਂ ਸਿਰਫ ਭਾਰਤ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਦੇ ਸਾਰੇ ਥੰਮ੍ਹਾਂ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -PTC News


Top News view more...

Latest News view more...