ਜਰਮਨ ਨਾਲ ਪੰਜਾਬ ਦੀ ਵਪਾਰਕ ਸਾਂਝ 'ਚ ਹੋਵੇਗਾ ਵਾਧਾ !
ਮੁੱਖ ਮੰਤਰੀ ਨੇ ਸੂਬੇ ਨੂੰ ਸਨਅਤੀ ਹੱਬ ਵਜੋਂ ਉਭਾਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ `ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਰਮਨ ਟੂਰ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਖੋਲ੍ਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ਉੱਤੇ ਜਰਮਨੀ ਵਿੱਚ ਉੱਦਮੀਆਂ ਲਈ ਪੰਜਾਬ ਨੂੰ ਮੌਕਿਆਂ ਅਤੇ ਤਰੱਕੀ ਕਰਨ ਵਾਲਿਆਂ ਦੀ ਧਰਤੀ ਵਜੋਂ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਇਹ ਵੀ ਪੜ੍ਹੋ:ਅਮਰੀਕਾ 'ਚ 9/11 ਹਮਲੇ ਦੀ 21ਵੀਂ ਬਰਸੀ, ਮਾਰੇ ਗਏ ਸਨ 3000 ਤੋਂ ਵੱਧ ਲੋਕਜਰਮਨੀ ਵਿੱਚ ਵਪਾਰਕ ਮੇਲੇ ਚ ਹਿੱਸਾ ਲੈਣ ਲਈ ਸ਼ਹਿਰ ਮਿਉਨਖ ਪਹੁੰਚੇ ….ਉਮੀਦ ਹੈ ਜਰਮਨੀ ਨਾਲ ਪੰਜਾਬ ਦੀ ਵਪਾਰਕ ਸਾਂਝ ਵਿੱਚ ਭਾਰੀ ਵਾਧਾ ਹੋਵੇਗਾ…ਜਿਸ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ.. pic.twitter.com/bWkdSOzuev — Bhagwant Mann (@BhagwantMann) September 11, 2022
-PTC News