Fri, Apr 26, 2024
Whatsapp

CDS ਬਿਪਿਨ ਰਾਵਤ ਦੇ ਦੇਹਾਂਤ 'ਤੇ ਰਾਸ਼ਟਰਪਤੀ ਸਣੇ ਇਨ੍ਹਾਂ ਸਿਆਸੀ ਲੀਡਰਾਂ ਨੇ ਪ੍ਰਗਟਾਇਆ ਦੁੱਖ

Written by  Riya Bawa -- December 08th 2021 07:27 PM
CDS ਬਿਪਿਨ ਰਾਵਤ ਦੇ ਦੇਹਾਂਤ 'ਤੇ ਰਾਸ਼ਟਰਪਤੀ ਸਣੇ ਇਨ੍ਹਾਂ ਸਿਆਸੀ ਲੀਡਰਾਂ ਨੇ ਪ੍ਰਗਟਾਇਆ ਦੁੱਖ

CDS ਬਿਪਿਨ ਰਾਵਤ ਦੇ ਦੇਹਾਂਤ 'ਤੇ ਰਾਸ਼ਟਰਪਤੀ ਸਣੇ ਇਨ੍ਹਾਂ ਸਿਆਸੀ ਲੀਡਰਾਂ ਨੇ ਪ੍ਰਗਟਾਇਆ ਦੁੱਖ

CDS Bipin Rawat Death:  ਤਾਮਿਲਨਾਡੂ ਦੇ ਕੂਨੂਰ ਦੇ ਜੰਗਲਾਂ ਵਿੱਚ ਬੁੱਧਵਾਰ ਨੂੰ ਫੌਜ ਦਾ ਇੱਕ MI-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ ਚੀਫ ਆਫ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ ਅਤੇ ਪਤਨੀ ਮਧੁਲਿਕਾ ਸਮੇਤ 13 ਫੌਜੀ ਅਧਿਕਾਰੀਆਂ ਦੀ ਮੌਤ ਹੋ ਗਈ ਜਦੋਂ ਕਿ ਗਰੁੱਪ ਕੈਪਟਨ ਵਰੁਣ ਸਿੰਘ ਦਾ ਆਰਮੀ ਹਸਪਤਾਲ, ਵੈਲਿੰਗਟਨ ਵਿੱਚ ਇਲਾਜ ਚੱਲ ਰਿਹਾ ਹੈ। ਇਹ ਦੇਸ਼ ਲਈ ਵੱਡਾ ਝਟਕਾ ਹੈ ਜਿਸ ਮਗਰੋਂ ਸਾਰੇ ਪਾਸੇ ਸੋਗ ਦੀ ਲਹਿਰ ਹੈ। ਬਿਪਿਨ ਰਾਵਤ ਦੀ ਮੌਤ ਮਗਰੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਸਣੇ ਸਿਆਸੀ ਪਾਰਟੀਆਂ ਦੀ ਲੀਡਰ ਨੇ ਦੁੱਖ ਦਾ ਪ੍ਰਗਟਾਇਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੁੱਖ ਪ੍ਰਗਟਾਉਂਦੇ ਕਿਹਾ, "ਮੈਂ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਜੀ ਦੇ ਬੇਵਕਤੇ ਦੇਹਾਂਤ 'ਤੇ ਸਦਮੇ ਵਿੱਚ ਹਾਂ ਅਤੇ ਦੁਖੀ ਹਾਂ।ਦੇਸ਼ ਨੇ ਆਪਣਾ ਇੱਕ ਬਹਾਦਰ ਪੁੱਤਰ ਗੁਆ ਦਿੱਤਾ ਹੈ। ਮਾਤ ਭੂਮੀ ਲਈ ਉਸ ਦੀ ਚਾਰ ਦਹਾਕਿਆਂ ਦੀ ਨਿਰਸਵਾਰਥ ਸੇਵਾ ਬੇਮਿਸਾਲ ਬਹਾਦਰੀ ਦਰਸਾਉਂਦੀ ਹੈ। ਉਸ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ।"

ਰੱਖਿਆ ਮੰਤਰੀ ਰਾਜ ਨਾਥ ਸਿੰਘ ਰੱਖਿਆ ਮੰਤਰੀ ਰਾਜ ਨਾਥ ਸਿੰਘ ਨੇ ਟਵੀਟ ਕਰ ਕਿਹਾ, "ਤਾਮਿਲਨਾਡੂ ਵਿੱਚ ਅੱਜ ਇੱਕ ਬਹੁਤ ਹੀ ਮੰਦਭਾਗੇ ਹੈਲੀਕਾਪਟਰ ਹਾਦਸੇ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ 11 ਹੋਰ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਅਚਾਨਕ ਮੌਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਬੇਵਕਤੀ ਮੌਤ ਸਾਡੀਆਂ ਹਥਿਆਰਬੰਦ ਸੈਨਾਵਾਂ ਅਤੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।" ਰਾਹੁਲ ਗਾਂਧੀ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, "ਮੈਂ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੇ ਦੇਹਾਂਤ ਮਗਰੋਂ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਹ ਇੱਕ ਦੁਖਾਂਤ ਹੈ ਅਤੇ ਇਸ ਔਖੇ ਸਮੇਂ ਵਿੱਚ ਸਾਡੇ ਵਿਚਾਰ ਉਨ੍ਹਾਂ ਦੇ ਪਰਿਵਾਰ ਨਾਲ ਹਨ। ਆਪਣੀ ਜਾਨ ਗੁਆਉਣ ਵਾਲੇ ਬਾਕੀ ਸਾਰੇ ਲੋਕਾਂ ਨਾਲ ਵੀ ਦਿਲੀ ਹਮਦਰਦੀ। ਭਾਰਤ ਇਸ ਦੁੱਖ ਵਿੱਚ ਇੱਕਮੁੱਠ ਹੈ।" ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵਿੱਟਰ 'ਤੇ ਤਾਮਿਲਨਾਡੂ ਦੇ ਕੂਨੂਰ ਵਿਖੇ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਤਾਮਿਲਨਾਡੂ ਦੇ ਕੂਨੂਰ ਵਿਖੇ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਹਾਦਸੇ ਤੇ ਅਦਾਕਾਰ ਸੋਨੂੰ ਸੂਦ ਨੇ ਵੀ ਟਵਿੱਟਰ 'ਤੇ ਦੁੱਖ ਪ੍ਰਗਟ ਕੀਤਾ ਹੈ।     -PTC News

Top News view more...

Latest News view more...