Fri, Apr 19, 2024
Whatsapp

ਇਹਨਾਂ ਵਿਦਿਆਰਥੀਆਂ ਨੂੰ SGPC ਵੱਲੋਂ ਦਿੱਤੇ ਜਾਣਗੇ ਵਜ਼ੀਫੇ

Written by  Jagroop Kaur -- March 23rd 2021 07:13 PM
ਇਹਨਾਂ ਵਿਦਿਆਰਥੀਆਂ ਨੂੰ SGPC ਵੱਲੋਂ ਦਿੱਤੇ ਜਾਣਗੇ ਵਜ਼ੀਫੇ

ਇਹਨਾਂ ਵਿਦਿਆਰਥੀਆਂ ਨੂੰ SGPC ਵੱਲੋਂ ਦਿੱਤੇ ਜਾਣਗੇ ਵਜ਼ੀਫੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾ ਕੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਕੌਮਾਂਤਰੀ ਮਹਿਲਾ ਦਿਵਸ 'ਤੇ ਬੀਬੀ ਜਗੀਰ ਕੌਰ ਵੱਲੋਂ ਔਰਤਾਂ ਨੂੰ ਮੁਬਾਰਕਬਾਦ READ MORE :ਕੋਰੋਨਾ ਵਾਇਰਸ ਦੇ ਮਾਮਲਿਆਂ ‘ਤੇ ਚਿੰਤਤ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਵੀਂਆਂ ਗਾਈਡਲਾਈਨਜ਼ ਇਸ ਤਹਿਤ ਧਰਮ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੰਗਤਾਂ ਨੂੰ ਧਾਰਮਿਕ ਦੀਵਾਨਾਂ ਰਾਹੀਂ ਗੁਰ-ਇਤਿਹਾਸ ਸਰਵਣ ਕਰਵਾਉਣਗੇ ਅਤੇ ਇਸ ਤੋਂ ਇਲਾਵਾ ਸੰਵਾਦ ਵਿਧੀ ਰਾਹੀਂ ਵੀ ਸੰਗਤਾਂ ਨਾਲ ਰਾਬਤਾ ਬਣਾਉਣਗੇ। ਇਸ ਦੇ ਨਾਲ ਹੀ ਸ਼ਤਾਬਦੀ ਸਮਾਗਮਾਂ ਸਬੰਧੀ ਸੰਤ ਮਹਾਂਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਇਕੱਤਰਤਾ ਕੀਤੀ ਜਾਵੇਗੀ।Bibi Jagir Kaur president SGPC । ਬੀਬੀ ਜਗੀਰ ਕੌਰ SGPC ਦੀ ਨਵੀਂ ਪ੍ਰਧਾਨ Also Read | As Punjab reports UK Covid variant, CM urges PM to widen vaccination ambit ਬੀਬੀ ਜਗੀਰ ਕੌਰ ਨੇ ਕਿਹਾ ਕਿ 1 ਮਈ ਨੂੰ ਪ੍ਰਕਾਸ਼ ਪੁਰਬ ਸ਼ਤਾਬਦੀ ਦਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ, ਜਿਸ ਦੀਆਂ ਤਿਆਰੀਆਂ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁੱਖੀਆਂ ਨਾਲ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿਕਲੀਗਰ ਸਿੱਖ ਬੱਚਿਆਂ ਦੀ ਫੀਸਾਂ ਦੇਣ ਲਈ ਪੁੱਜੀਆਂ ਦਰਖਾਸਤਾਂ ਦੇ ਅਧਾਰ ’ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਵੱਖ-ਵੱਖ ਸੂਬਿਆਂ ਵਿਚ ਪੜ੍ਹਦੇ ਇਨ੍ਹਾਂ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਨੂੰ ਦਿੱਤੀਆਂ ਜਾਣਗੀਆਂ।

ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਖੁਦ ਜਾ ਕੇ ਸਕੂਲਾਂ ਦੇ ਨਾਲ-ਨਾਲ ਸਿਕਲੀਗਰ ਪਰਿਵਾਰਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਹਰ ਤਰ੍ਹਾਂ ਵਚਨਬੱਧ ਹੈ। ਇਕੱਤਰਤਾ ’ਚ ਲਏ ਗਏ ਹੋਰ ਫੈਸਲਿਆਂ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚੋਂ 70 ਫੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਜਾਇਆ ਕਰਨਗੇ। ਵਜ਼ੀਫਾ ਰਾਸ਼ੀ ਤੋਂ ਇਲਾਵਾ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵੱਖਰੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਅਤੇ ਸੇਵਾ-ਸੰਭਾਲ ਦੇ ਦਰਸ਼ਨ ਸੰਗਤਾਂ ਜਲਦ ਹੀ ਕਰ ਸਕਣਗੀਆਂ। ਇਸ ਸਬੰਧ ਵਿਚ ਨਕਸ਼ਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਅਗਲੇ 4 ਮਹੀਨੇ ਦੌਰਾਨ ਇਹ ਕਾਰਜ ਮੁਕੰੰਮਲ ਹੋਣ ਦੀ ਸੰਭਾਵਨਾ ਹੈ।
Click here to follow PTC News on Twitter.

Top News view more...

Latest News view more...