ਪੰਜਾਬ ਕੈਬਿਨੇਟ ਵਿਸਥਾਰ ਤੋਂ ਬਾਅਦ ਹਰੀਸ਼ ਰਾਵਤ ਨੇ ਕਹੀ ਇਹ ਗੱਲ

By Riya Bawa - September 26, 2021 6:09 pm

Punjab Cabinet expansion: ਪੰਜਾਬ ਕੈਬਿਨੇਟ ਵਿਸਥਾਰ ਵਿਚ 15 ਕਾਂਗਰਸੀ ਵਿਧਾਇਕਾਂ ਵੱਲੋਂ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਐਤਵਾਰ ਨੂੰ ਉਨ੍ਹਾਂ ਲੋਕਾਂ ਨੂੰ ਥਾਂ ਦੇਣ ਦਾ ਭਰੋਸਾ ਦਿੱਤਾ ਜੋ ਬਾਹਰ ਰਹਿ ਗਏ ਸਨ। ਹਰੀਸ਼ ਰਾਵਤ ਨੇ ਕਿਹਾ ਕਿ ਮੈਂ ਨਵੇਂ ਮੰਤਰੀਆਂ, ਪੰਜਾਬ ਦੇ ਲੋਕਾਂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਵੀਂ ਸ਼ੁਰੂਆਤ ਲਈ ਵਧਾਈ ਦਿੰਦਾ ਹਾਂ। ਜਿਹੜੇ ਲੋਕ ਕੈਬਨਿਟ ਵਿੱਚ ਜਗ੍ਹਾ ਨਹੀਂ ਪਾ ਸਕੇ ਹਨ, ਉਨ੍ਹਾਂ ਨੂੰ ਪਾਰਟੀ ਅਤੇ ਸਰਕਾਰੀ ਪ੍ਰਣਾਲੀ ਵਿੱਚ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਹਰੀਸ਼ ਰਾਵਤ ਨੇ ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਕਿਹਾ ਕਿ "ਜਿਨ੍ਹਾਂ ਨੂੰ ਅੱਜ ਮੰਤਰੀ ਨਹੀਂ ਬਣਾਇਆ ਜਾ ਸਕਿਆ, ਉਨ੍ਹਾਂ ਨੂੰ ਸਰਕਾਰ ਦੀ ਸਥਾਪਨਾ ਅਤੇ ਸੰਗਠਨ ਵਿੱਚ ਸ਼ਾਮਲ ਕੀਤਾ ਜਾਵੇਗਾ। ਇਹ ਅਭਿਆਸ ਨੌਜਵਾਨ ਚਿਹਰਿਆਂ ਨੂੰ ਲਿਆਉਣ ਅਤੇ ਸਮਾਜਿਕ ਅਤੇ ਖੇਤਰੀ ਸੰਤੁਲਨ ਬਣਾਉਣ ਲਈ ਕੀਤਾ ਗਿਆ ਹੈ।"

Harish Rawat turns red on Combined Commander's Conference - The Statesman

ਪੰਜਾਬ ਕੈਬਨਿਟ ਦੀ ਨਵੀਂ ਵਜ਼ਾਰਤ ਵਿਚ ਬ੍ਰਹਮ ਮਹਿੰਦਰਾ , ਮਨਪ੍ਰੀਤ ਸਿੰਘ ਬਾਦਲ , ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸੁੱਖ ਸਕਾਰੀਆ , ਅਰੁਣਾ ਚੌਧਰੀ , ਰਜ਼ੀਆ ਸੁਲਤਾਨਾ , ਵਿਜੈ ਇੰਦਰ ਸਿੰਗਲਾ , ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ ਨਾਭਾ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਗੁਰਕੀਰਤ ਕੋਟਲੀ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਹੁੰ ਚੁੱਕ ਲਈ ਹੈ। ਦੱਸ ਦੇਈਏ ਕਿ ਕੈਬਨਿਟ ਵਿੱਚ 7 ​ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 8 ਚਿਹਰੇ ਪੁਰਾਣੇ ਹਨ।

Punjab cabinet expansion: 15 MLAs take oath as Cabinet ministers

ਦਰਅਸਲ, ਰਾਣਾ ਗੁਰਜੀਤ ਸਿੰਘ ਖਿਲਾਫ਼ ਉਨ੍ਹਾਂ ਦੇ ਆਪਣੇ ਸਾਥੀਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਸੀ । ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਸੀ । ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਸੀ।

ਦੱਸ ਦੇਈਏ ਕਿ ਇਹ ਤੋਂ ਪਹਿਲਾ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਹਾਈਕਮਾਂਡ ਨੂੰ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਦੇ ਅਹੁਦੇ ਤੋਂ ਹਟਾਉਣ ਲਈ ਸਵਾਲ ਕੀਤੇ।

Balbir Singh Sidhu counters Cong high command, asks reason for his ouster as Cabinet minister

-PTC News

adv-img
adv-img