Fri, Apr 26, 2024
Whatsapp

ਅਫ਼ਗ਼ਾਨਿਸਤਾਨ 'ਚ ਸਿੱਖਾਂ ਨੂੰ ਮਿਲ ਰਹੀਆਂ ਧਮਕੀਆਂ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਬਿਆਨ, ਜਾਣੋ ਕੀ ਕਿਹਾ

Written by  Jashan A -- March 28th 2020 12:25 PM
ਅਫ਼ਗ਼ਾਨਿਸਤਾਨ 'ਚ ਸਿੱਖਾਂ ਨੂੰ ਮਿਲ ਰਹੀਆਂ ਧਮਕੀਆਂ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਬਿਆਨ, ਜਾਣੋ ਕੀ ਕਿਹਾ

ਅਫ਼ਗ਼ਾਨਿਸਤਾਨ 'ਚ ਸਿੱਖਾਂ ਨੂੰ ਮਿਲ ਰਹੀਆਂ ਧਮਕੀਆਂ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਬਿਆਨ, ਜਾਣੋ ਕੀ ਕਿਹਾ

ਸ੍ਰੀ ਅੰਮ੍ਰਿਤਸਰ ਸਾਹਿਬ: ਅਫ਼ਗ਼ਾਨਿਸਤਾਨ 'ਚ ਸਿੱਖਾਂ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਤੇ ਉਨ੍ਹਾਂ ਦਾ ਰਹਿਣ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ। ਉਹਨਾਂ ਕਿਹਾ ਕਿ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਪੜਾਈ ਮੁਤਾਬਿਕ ਨੌਕਰੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇਕ ਇਕ ਲੱਖ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮਾਲੀ ਮਦਦ ਦੇਣ ਦਾ ਵੀ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਕਾਬੁਲ ਸਥਿਤ ਗੁਰੂਦੁਆਰਾ ਸਾਹਿਬ 'ਤੇ ਹੋਏ ਹਮਲੇ ਦੇ ਪੀੜਤਾਂ ਨੂੰ ਵੀ ਸਹਾਇਤਾ ਦਿੱਤੀ ਜਾਵੇਗੀ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਨੇ ਕੁਝ ਅਖਬਾਰਾਂ 'ਚ ਲੱਗੀਆਂ ਮਨਘੜਤ ਖਬਰਾਂ ਦਾ ਖੰਡਨ ਕੀਤਾ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਅਫਗਾਨਿਸਤਾਨ ਦੇ ਕਾਬੁਲ ਸਥਿਤ ਗੁਰਦੁਆਰਾ ਸਾਹਿਬ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਕਰੀਬ 25 ਸਿੱਖਾਂ ਦੀ ਮੌਤ ਹੋ ਗਈ। ਮਾਰੇ ਗਏ ਸਿੱਖਾਂ ਦੇ ਸਸਕਾਰ ਮੌਕੇ ਵੀ ਸਮਸ਼ਾਨਘਾਟ ਕੋਲ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ, ਜਿਸ 'ਚ ਇੱਕ ਬੱਚਾ ਜ਼ਖਮੀ ਹੋ ਗਿਆ ਸੀ। -PTC News


  • Tags

Top News view more...

Latest News view more...