ਪੰਜਾਬ

ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ

By Riya Bawa -- June 29, 2022 4:23 pm -- Updated:June 29, 2022 4:24 pm

ਫ਼ਾਜ਼ਿਲਕਾ: ਪੰਜਾਬ ਵਿਚ ਸੜਕ ਹਾਦਸੇ ਅਤੇ ਨਦੀ ਵਿਚ ਡੁੱਬਣ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਹਨ। ਅੱਜ ਤਾਜਾ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ ਜਿਥੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਬੱਚੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਇਸ਼ਨਾਨ ਕਰਨ ਗਏ ਸਨ ਇਸ ਦੌਰਾਨ 5 ਬੱਚਿਆਂ 'ਚੋਂ ਤਿੰਨ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ।

ਜਲਾਲਾਬਾਦ 'ਚ ਵਾਪਰਿਆ ਵੱਡਾ ਹਾਦਸਾ- ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ 3 ਬੱਚਿਆਂ ਦੀ ਮੌਤ

ਇਹ ਮਾਮਲਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ 5 ਬੱਚਿਆਂ 'ਚੋਂ ਤਿੰਨ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ।

ਜਲਾਲਾਬਾਦ 'ਚ ਵਾਪਰਿਆ ਵੱਡਾ ਹਾਦਸਾ- ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ 3 ਬੱਚਿਆਂ ਦੀ ਮੌਤ

ਇਹ ਵੀ ਪੜ੍ਹੋ: ਇਸ ਸੂਬੇ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, 2 ਬੱਚਿਆਂ ਦੀ ਮੌਤ, 3 ਜ਼ਖ਼ਮੀ

ਤਿੰਨੋਂ ਬੱਚੇ ਇਕ ਹੀ ਪਰਿਵਾਰ ਦੇ ਦਸੇ ਜਾ ਰਹੇ ਹਨ ਅਤੇ ਰਿਸ਼ਤੇਦਾਰੀ 'ਚ ਤਿੰਨੋਂ ਭੈਣ ਭਰਾ ਲਗਦੇ ਸੀ। ਮ੍ਰਿਤਕਾਂ 'ਚ ਦੋ ਲੜਕੀਆਂ ਅਤੇ ਇਕ ਲੜਕਾ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ 'ਚ ਦੋ ਲੜਕੀਆਂ ਅਤੇ ਇਕ ਲੜਕਾ ਦੱਸਿਆ ਜਾ ਰਿਹਾ ਹੈ,ਜਿਨ੍ਹਾਂ ਦੀ ਉਮਰ 9, 12 ਤੇ 13 ਸਾਲ ਸੀ।

-PTC News

  • Share