ਮੁੱਖ ਖਬਰਾਂ

5 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ, ਤਿੰਨਾਂ ਵਿਚੋਂ ਇਕ ਨੌਜਵਾਨ ਜ਼ੋਮੈਟੋ ਡਿਲਵਰੀ ਬੈਗ 'ਚ ਕਰਦਾ ਸੀ ਹੈਰੋਇਨ ਸਪਲਾਈ

By Pardeep Singh -- May 27, 2022 6:56 pm -- Updated:May 28, 2022 5:26 pm

ਲੁਧਿਆਣਾ: ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ 3 ਅਲੱਗ-ਅਲੱਗ ਮਾਮਲੇ ਵਿੱਚ 3 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 5 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 33 ਕਰੋੜ ਰੁਪਏ ਦੱਸੀ ਜਾ ਰਹੀ ਹੈ।

 ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ 3 ਅਲੱਗ-ਅਲੱਗ ਮਾਮਲੇ ਵਿੱਚ ਕੁੱਲ 3 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਇੱਕ ਆਸ਼ੂ ਅਰੋੜਾ ਨਾਮ ਦੇ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ ਜੋ ਜ਼ੋਮੈਟੋ ਤੋਂ ਬੈਗ ਵਿਚ ਹੈਰੋਇਨ ਰੱਖ ਕੇ ਲੁਧਿਆਣਾ ਵਿਚ ਸਪਲਾਈ ਕਰਦਾ ਸੀ ਜਿਸ ਕੋਲੋਂ 2 ਕਿੱਲੋ 40 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਆਸ਼ੂ ਦਿੱਲੀ ਤੋਂ ਸਸਤੇ ਭਾਅ ਵਿੱਚ ਹੈਰੋਇਨ ਲਿਆ ਕੇ ਲੁਧਿਆਣਾ ਦੇ ਆਸ ਪਾਸ ਦੇ ਇਲਾਕੇ ਵਿਚ ਪਰਚੂਨ ਦੇ ਰੂਪ ਵਿੱਚ ਵੇਚਦਾ ਸੀ। ਉਥੇ ਹੀ ਦੂਸਰੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ 800 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗੈਰਕਾਨੂੰਨੀ ਕਾਰੋਬਾਰ ਵਿਚ ਲਿਪਤ ਹੈ ਅਤੇ ਇਸ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਉਥੇ ਇਕ ਤੀਸਰੇ ਮਾਮਲੇ ਵਿਚ ਫਿਰੋਜ਼ਪੁਰ ਦੇ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ ਜੋ ਫ਼ਿਰੋਜ਼ਪੁਰ ਇਲਾਕੇ ਤੋਂ ਹੈਰੋਇਨ ਲੈ ਕੇ ਲੁਧਿਆਣਾ ਅਤੇ ਆਸਪਾਸ ਇਲਾਕੇ ਵਿਚ ਵੇਚਦਾ ਸੀ। ਇਸ ਕੋਲੋਂ 2 ਕਿੱਲੋ 600 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਅੱਗੇ ਦੀ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ:ਸੁਖਬੀਰ ਸਿੰਘ ਬਾਦਲ ਵੱਲੋਂ ਪੰਥ ਵਿਰੋਧੀ ਤਾਕਤਾਂ ਖਿਲਾਫ ਸਾਂਝੀ ਲੜਾਈ ਲਈ ਆਮ ਸਹਿਮਤੀ ਬਣਾਉਣ ਵਾਸਤੇ 5 ਮੈਂਬਰੀ ਕਮੇਟੀ ਦਾ ਗਠਨ

-PTC News

  • Share