ਮੁੱਖ ਖਬਰਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਹਿਬਾਨਾਂ ਨੂੰ ਪੁਰਾਤਨ ਰਵਾਇਤ ਅਨੁਸਾਰ ਸੌਂਪੀ ਗਈ ਸੇਵਾ

By Shanker Badra -- August 26, 2021 11:24 am

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਅੱਜ ਤਿੰਨ ਗ੍ਰੰਥੀ ਸਹਿਬਾਨਾਂ ਨੂੰ ਸੇਵਾ ਸੌਂਪੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਥਕ ਰਵਾਇਤਾਂ ਅਨੁਸਾਰ 3 ਗ੍ਰੰਥੀ ਸਹਿਬਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਸ ਨੂੰ ਹਾਜ਼ਰ ਪੰਥਕ ਹਸਤੀਆਂ ਅਤੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨਗੀ ਦਿੱਤੀ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਹਿਬਾਨਾਂ ਨੂੰ ਪੁਰਾਤਨ ਰਵਾਇਤ ਅਨੁਸਾਰ ਸੌਂਪੀ ਗਈ ਸੇਵਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਤੇ ਭਾਈ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸ਼ਾਮਲ ਭਾਈ ਬਲਜੀਤ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਵਜੋਂ ਸੇਵਾ ਸੰਭਾਲੀ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਹਿਬਾਨਾਂ ਨੂੰ ਪੁਰਾਤਨ ਰਵਾਇਤ ਅਨੁਸਾਰ ਸੌਂਪੀ ਗਈ ਸੇਵਾ

ਇਸ ਦੌਰਾਨ ਪੁਰਾਤਨ ਰਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਸੰਭਾਲ ਰਸਮ ਕੀਤੀ ਜਾ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਤਿੰਨ ਗ੍ਰੰਥੀ ਸਹਿਬਾਨਾਂ ਨੂੰ ਦਸਤਾਰ ਭੇਂਟ ਕੀਤੀ ਗਈ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਜੀ ਵੀ ਪਹੁੰਚੇ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਹਿਬਾਨਾਂ ਨੂੰ ਪੁਰਾਤਨ ਰਵਾਇਤ ਅਨੁਸਾਰ ਸੌਂਪੀ ਗਈ ਸੇਵਾ

ਇਸ ਮੌਕੇ ਦਮਦਮੀ ਟਕਸਾਲ, ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਕਾਰ ਸੇਵਾ ਕਿਲਾ ਅਨੰਦਗੜ੍ਹ, ਚੀਫ ਖਾਲਸਾ ਦੀਵਾਨ, ਵੱਖ -ਵੱਖ ਤਖ਼ਤ ਸਾਹਿਬਾਨ ਅਤੇ ਗੁਰੂਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀਆਂ ਸਮੇਤ ਅਨੇਕਾਂ ਪੰਥਕ ਹਸਤੀਆਂ ਮੌਜੂਦ ਸਨ।
-PTCNews

  • Share