ਦੇਸ਼

ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਹਾਦਸੇ 'ਚ ਤਿੰਨ ਦੀ ਮੌਤ, 11 ਜ਼ਖ਼ਮੀ

By Ravinder Singh -- May 19, 2022 10:05 am

ਚੰਡੀਗੜ੍ਹ : KMP ਯਾਨੀ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 11 ਜਣੇ ਗੰਭੀਰ ਜ਼ਖ਼ਮੀ ਹੋ ਗਏ ਹਨ। 10 ਜ਼ਖਮੀਆਂ ਨੂੰ ਇਲਾਜ ਲਈ ਪੀਜੀਆਈ ਰੋਹਤਕ ਭੇਜ ਗਿਆ। 1 ਜ਼ਖਮੀ ਨੂੰ ਇਲਾਜ ਲਈ ਬਹਾਦਰਗੜ੍ਹ ਦੇ ਟਰਾਮਾ ਸੈਂਟਰ 'ਚ ਦਾਖਲ ਕਰਵਾਇਆ ਗਿਆ। ਸਾਰੇ ਮ੍ਰਿਤਕ ਅਤੇ ਜ਼ਖਮੀ KMP 'ਤੇ ਮੁਰੰਮਤ ਦਾ ਕੰਮ ਕਰਦੇ ਹਨ।

ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਹਾਦਸੇ 'ਚ ਤਿੰਨ ਦੀ ਮੌਤ, 11 ਜ਼ਖ਼ਮੀ
ਜਾਣਕਾਰੀ ਮੁਤਾਬਕ ਐਕਸਪ੍ਰੈਸਵੇਅ ਉਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਥੇ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ। ਮਜ਼ਦੂਰ ਕੰਮ ਤੋਂ ਬਾਅਦ ਥੱਕ ਕੇ ਸੜਕ ਦੇ ਕਿਨਾਰੇ ਹੀ ਸੌਂ ਗਏ ਸਨ। ਦੱਸ ਦੇਈਏ ਕਿ ਜਦੋਂ ਇਹ ਕਰਮਚਾਰੀ ਕੰਮ ਕਰਨ ਤੋਂ ਬਾਅਦ ਸੜਕ ਦੇ ਕਿਨਾਰੇ ਸੌਂ ਰਹੇ ਸਨ ਤਾਂ ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਉਨ੍ਹਾਂ ਦੇ ਉੱਪਰ ਚੜ੍ਹ ਗਿਆ ਅਤੇ ਰੌਲਾ ਪਾਇਆ।

ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਹਾਦਸੇ 'ਚ ਤਿੰਨ ਦੀ ਮੌਤ, 11 ਜ਼ਖ਼ਮੀ

ਇਸ ਤੋਂ ਬਾਅਦ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸ ਦੇਈਏ ਕਿ ਇਹ ਸੜਕ ਹਾਦਸਾ ਅਸੋਦਾ ਟੋਲ ਨੇੜੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸਾਰੇ ਮਜ਼ਦੂਰ ਕੇਐੱਮਪੀ ਐਕਸਪ੍ਰੈੱਸ ਵੇਅ 'ਤੇ ਕੰਮ ਕਰ ਰਹੇ ਸਨ। ਇਸ ਤੋਂ ਬਾਅਦ ਉਹ ਆਰਾਮ ਕਰਨ ਲਈ ਸੜਕ ਦੇ ਕਿਨਾਰੇ ਸੌਂ ਗਿਆ, ਜਿਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਕੁਝ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਪਰ 14 ਲੋਕ ਇਸ ਟਰੱਕ ਦੀ ਲਪੇਟ 'ਚ ਆ ਗਏ। ਇਸ 'ਚੋਂ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 11 ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ 10 ਲੋਕਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਹਾਦਸੇ 'ਚ ਤਿੰਨ ਦੀ ਮੌਤ, 11 ਜ਼ਖ਼ਮੀਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

  • Share