Fri, Apr 19, 2024
Whatsapp

ਤੇਜ਼ ਰਫ਼ਤਾਰ ਕਾਰਨ ਵਾਪਰਿਆ ਵੱਡਾ ਹਾਦਸਾ, ਤਿੰਨ ਦੀ ਮੌਤ

Written by  Pardeep Singh -- January 24th 2022 06:00 PM -- Updated: January 24th 2022 06:09 PM
ਤੇਜ਼ ਰਫ਼ਤਾਰ ਕਾਰਨ ਵਾਪਰਿਆ ਵੱਡਾ ਹਾਦਸਾ, ਤਿੰਨ ਦੀ ਮੌਤ

ਤੇਜ਼ ਰਫ਼ਤਾਰ ਕਾਰਨ ਵਾਪਰਿਆ ਵੱਡਾ ਹਾਦਸਾ, ਤਿੰਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ: ਕੋਟਕਪੂਰਾ ਮਾਰਗ ਉੱਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇਕ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਤਿੰਨ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ  ਜਾਣਕਾਰੀ ਅਨੁਸਾਰ ਇਕ I20 ਕਾਰ ਨੰਬਰ ਪੀ ਬੀ 61 A 9219 ਜੋ ਕਿ ਕੋਟਕਪੂਰਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਪਿੰਡ ਝਬੇਲਵਾਲੀ ਨੇੜੇ ਸੜਕ ਕਿਨਾਰੇ ਇਕ ਦਰੱਖਤ ਨਾਲ ਜਾ ਟਕਰਾਈ। ਇਸ ਟੱਕਰ ਦੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਸਵਾਰ ਤਿੰਨ ਵਿਅਕਤੀਆਂ ਦੀ ਪਛਾਣ ਕੁਲਵੰਤ ਸਿੰਘ, ਹਰਪਾਲ ਕੌਰ, ਉਂਕਾਰ ਸਿੰਘ ਵਾਸੀ ਪਿੰਡ ਦੀਪ ਸਿੰਘ ਵਾਲਾ (ਫਰੀਦਕੋਟ) ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਭੁੱਲਰ ਦੀ ਰਿਹਾਈ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ -PTC News


Top News view more...

Latest News view more...