ਬੱਸ ਦੀ ਚਪੇਟ ‘ਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ,ਕੰਡਕਟਰ ਤੇ ਡਰਾਈਵਰ ਫ਼ਰਾਰ

ਸੋਮਵਾਰ ਦੀ ਸਵੇਰ ਇਕ ਮੰਦਭਾਗੀ ਖਬਰ ਸਾਹਮਣੇ ਆਈ ਜਦ ਨੰਗਲ ਤੋਂ ਸ੍ਰੀ ਆਨੰਦਪੁਰ ਸਾਹਿਬ ਵੱਲ ਆ ਰਹੀ ਸੀ ਟੀ ਯੂ ਬੱਸ ਨੇ ਸੜਕ ਕਿਨਾਰੇ ਜਾ ਰਹੇ ਲੋਕਾਂ ਨੂੰ ਦਰੜ ਦਿੱਤਾ ਗਿਆ, ਇਸ ਦੌਰਾਨ ਦੋ ਹਾਦਸੇ ‘ਚ ਦੋ ਔਰਤਾਂ ਅਤੇ ਇਕ ਮਰਦ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਇਕ ਗੰਭੀਰ ਜ਼ਖਮੀ ਗਿਆ ਜਿਸ ਨੂੰ ਫੌਰੀ ਤੌਰ ‘ਤੇ ਪੀਜੀਆਈ ਰੈਫਰ ਕੀਤਾ ਗਿਆ।

Also Read | Second wave of Coronavirus in India may peak in April: Study

ਫਿਲਹਾਲ ਹਾਦਸੇ ਦੀ ਵਜ੍ਹਾ ਦਾ ਪਤਾ ਨਹੀਂ ਲੱਗ ਸਕਿਆ , ਪਰ ਉਥੇ ਹੀ ਹਾਦਸੇ ਤੋਂ ਤੁਰੰਤ ਬਾਅਦ ਬੱਸ ਦੇ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਜਿੰਨਾ ਦੀ ਭਾਲ ਵਿਚ ਪੁਲਿਸ ਵੱਲੋਂ ਜਾਰੀ ਹੈ।

Read more : ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਸਬੰਧੀ ਕੀਤੇ ਗਏ ਇਹ ਐਲਾਨ

ਹਾਦਸੇ ‘ਚ ਮਰਨ ਵਾਲਿਆਂ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ ਹੈ ਪੁਲਿਸ ਵੱਲੋਂ ਪੜਤਾਲ ਜਾਰੀ ਹੈ ਜਲਦ ਹੀ ਇਹਨਾਂ ਦੇ ਵਾਰਿਸਾਂ ਦਾ ਪਤਾ ਲਗਾ ਕੇ ਉਹਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪਰਿਵਾਰ ਨੂੰ ਸੌਂਪਿਆ ਜਾਵੇਗਾ |