Sat, Apr 27, 2024
Whatsapp

3 ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਨੇ ਕਿਹਾ ਦੁਨੀਆ ਨੂੰ ਅਲਵਿਦਾ

Written by  Shanker Badra -- May 25th 2020 10:25 AM
3 ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਨੇ ਕਿਹਾ ਦੁਨੀਆ ਨੂੰ ਅਲਵਿਦਾ

3 ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਨੇ ਕਿਹਾ ਦੁਨੀਆ ਨੂੰ ਅਲਵਿਦਾ

3 ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਨੇ ਕਿਹਾ ਦੁਨੀਆ ਨੂੰ ਅਲਵਿਦਾ:ਚੰਡੀਗੜ੍ਹ : ਹਾਕੀ ਦੇ ਮਹਾਨ ਸੀਨੀਅਰ ਖਿਡਾਰੀ ਤੇ ਉਲੰਪਿਕ ‘ਚ ਤਿੰਨ ਵਾਰ ਦੇ ਸੋਨ ਤਮਗ਼ਾ ਜੇਤੂ ਪਦਮਸ਼੍ਰੀ ਬਲਬੀਰ ਸਿੰਘ ਸੀਨੀਅਰ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹ 95 ਵਰ੍ਹਿਆਂ ਦੇ ਸਨ। ਉਹਨਾਂ ਅੱਜ ਸਵੇਰੇ 6.00 ਵਜੇ ਮੋਹਾਲੀ ਦੇ ਹਸਪਤਾਲ ਵਿੱਚ ਆਖਰੀ ਸਾਹ ਲਏ ਹਨ। ਉਹ ਆਪਣੇ ਪਿੱਛੇ ਤਿੰਨ ਪੁੱਤਰ ਇਕ ਧੀ ਛੱਡ ਗਏ ਹਨ। ਉਹਨਾਂ ਦਾ ਜਨਮ 10 ਅਕਤੂਬਰ 1924 ਨੂੰ ਪਿੰਡ ਹਰੀਪੁਰ ਖਾਲਸਾ ਜ਼ਿਲ੍ਹਾ ਜਲੰਧਰ ਵਿਚ ਹੋਇਆ ਸੀ। ਭਾਰਤ ਦੇ ਚੋਟੀ ਦੇ ਹਾਕੀ ਖਿਡਾਰੀ ਅਤੇ ਤਿੰਨ ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਦੀ ਪਿਛਲੇ ਦਿਨੀਂ ਤਬੀਅਤ ਖਰਾਬ ਹੋ ਗਈ ਸੀ। ਜਿਸ ਕਰਕੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬੋਰਨ ਉਲੰਪਿਕ ‘ਚ ਭਾਰਤ ਨੂੰ ਸੋਨ ਤਮਗ਼ਾ ਜਿੱਤਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਹੇਲਸਿੰਕੀ ਓਲੰਪਿਕ 1952 ਵਿਚ ਨੀਦਰਲੈਂਡ ਦੇ ਖਿਲਾਫ ਫਾਈਨਲ ‘ਚ ਭਾਰਤ ਦੀ 6-1 ਦੀ ਜਿੱਤ ਵਿਚ 5 ਗੋਲ ਦਾਗ਼ੇ ਸਨ ਅਤੇ ਇਹ ਰੀਕਾਰਡ ਹਾਲੇ ਵੀ ਬਰਕਰਾਰ ਹੈ। ਦੱਸ ਦੇਈਏ ਕਿ ਬਲਬੀਰ ਸਿੰਘ ਸੀਨੀਅਰ ਹਾਕੀ ਦੇ ਮਹਾਨ ਖਿਡਾਰੀ ਸਨ ਅਤੇ ਓਲੰਪਿਕ 1948, 1952 ਅਤੇ 1956 ਵਿਚ ਗੋਲਡ ਮੈਡਲ ਜਿੱਤਣ ਵਾਲੀ ਭਾਰਤੀ ਟੀਮ ਦੇ ਮੈਂਬਰ ਰਹੇ ਸਨ। ਉਹ 1956 ਓਲੰਪਿਕ ਵਿਚ ਭਾਰਤੀ ਟੀਮ ਦੇ ਕਪਤਾਨ ਵੀ ਸਨ। ਉਨ੍ਹਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ 1957 ਵਿਚ ਪਦਮਸ਼੍ਰੀ ਨਾਲ ਨਿਵਾਜਿਆ ਗਿਆ ਸੀ। -PTCNews


Top News view more...

Latest News view more...