Fri, Apr 26, 2024
Whatsapp

ਸੁਰੱਖਿਆ ਬਲਾਂ ਦੇ ਹੱਥ ਲੱਗੀ ਵੱਡੀ ਕਾਮਯਾਬੀ, ਜੈਸ਼ ਦੇ 3 ਅੱਤਵਾਦੀਆਂ ਨੂੰ ਕੀਤਾ ਢੇਰ

Written by  Riya Bawa -- August 21st 2021 10:14 AM -- Updated: August 21st 2021 11:50 AM
ਸੁਰੱਖਿਆ ਬਲਾਂ ਦੇ ਹੱਥ ਲੱਗੀ ਵੱਡੀ ਕਾਮਯਾਬੀ, ਜੈਸ਼ ਦੇ 3 ਅੱਤਵਾਦੀਆਂ ਨੂੰ ਕੀਤਾ ਢੇਰ

ਸੁਰੱਖਿਆ ਬਲਾਂ ਦੇ ਹੱਥ ਲੱਗੀ ਵੱਡੀ ਕਾਮਯਾਬੀ, ਜੈਸ਼ ਦੇ 3 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ (Pulwama District) ਦੇ ਤਰਾਲ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ (JeM) ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਫਿਲਹਾਲ ਇਲਾਕੇ 'ਚ ਸਰਚ ਅਪਰੇਸ਼ਨ ਜਾਰੀ ਹੈ। Rajouri encounter: Indian Army soldier martyred in encounter in J&K’s Rajouri ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਿੱਚ ਵੱਡਾ ਫੇਰ ਬਦਲ, 41 ਪੁਲਿਸ ਅਫ਼ਸਰਾਂ ਦਾ ਕੀਤਾ ਤਬਾਦਲਾ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲੇ ਦੇ ਤਰਾਲ ਦੇ ਜੰਗਲ ਦੇ ਉੱਚੇ ਖੇਤਰਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਦੇ ਮੁਤਾਬਿਕ ਅਜੇ ਵੀ ਇਹ ਮੁਕਾਬਲਾ ਜਾਰੀ ਹੈ। ਮਾਰੇ ਗਏ ਤਿੰਨ ਅੱਤਵਾਦੀਆਂ ਕੋਲੋਂ ਦੋ ਏਕੇ -47 ਰਾਈਫਲਾਂ, ਇੱਕ ਐਸਐਲਆਰ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਦੂਜੇ ਪਾਸੇ ਕਸ਼ਮੀਰ ਜ਼ੋਨ ਦੇ ਆਈਜੀ ਵਿਜੈ ਕੁਮਾਰ ਨੇ ਕਿਹਾ ਕਿ ਅੱਜ ਮੁਕਾਬਲੇ ਵਿੱਚ ਮਾਰੇ ਗਏ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਵਕੀਲ ਸ਼ਾਹ ਰਾਕੇਸ਼ ਪੰਡਿਤਾ ਦੇ ਕਤਲ ਵਿੱਚ ਸ਼ਾਮਲ ਸਨ। ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਨੇ ਜਲੰਧਰ ਰੇਲਵੇ ਟਰੈਕ ਕੀਤਾ ਜਾਮ -PTCNews


Top News view more...

Latest News view more...