ਮੁੱਖ ਖਬਰਾਂ

ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ ਗਿਆ ਟਿਫ਼ਨ ਬੰਬ , DGP ਦਿਨਕਰ ਗੁਪਤਾ ਨੇ ਲੋਕਾਂ ਨੂੰ ਕੀਤੀ ਅਪੀਲ

By Shanker Badra -- August 09, 2021 3:11 pm

ਚੰਡੀਗੜ੍ਹ : ਦੇਸ਼ ਵਿੱਚ ਆਜ਼ਾਦੀ ਦਿਵਸ (Independence Day) ਦੀਆਂ ਤਿਆਰੀਆਂ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਬਾਵਜੂਦ ਅੰਮ੍ਰਿਤਸਰ (Amritsar) ਦੇ ਸਰਹੱਦੀ ਇਲਾਕੇ ਵਿੱਚ ਟਿਫ਼ਨ ਬੰਬ ਸੁੱਟੇ ਗਏ ਹਨ। ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਅੱਜ ਅੱਤਵਾਦ ਤੇ ਗੈਂਗਵਾਰ ਦੀਆਂ ਘਟਨਾਵਾਂ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ।

ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ ਗਿਆ ਟਿਫ਼ਨ ਬੰਬ , DGP ਦਿਨਕਰ ਗੁਪਤਾ ਨੇ ਲੋਕਾਂ ਨੂੰ ਕੀਤੀ ਅਪੀਲ

ਪੜ੍ਹੋ ਹੋਰ ਖ਼ਬਰਾਂ : ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ 'ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ

ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਟਿਫ਼ਨ ਵਿਚੋਂ ਬੰਬ ਮਿਲੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚੋਂ ਵੀ ਹੈਂਡ ਗਰਨੇਡ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਗਏ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਦਾ ਕਹਿਣਾ ਸੀ ਕਿ 2 - 3 ਮਹੀਨਿਆਂ ਦੇ ਵਿਚ ਡਰੋਨ ਮਾਮਲੇ ਵਧੇ ਹਨ। ਇਸ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਏ. ਕੈਟਾਗਰੀ ਦੇ 20 ਤੋਂ ਵੱਧ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ 7 ਗੈਂਗਸਟਰ ਹੁਣ ਤੱਕ ਮਾਰੇ ਗਏ ਹਨ।

ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ ਗਿਆ ਟਿਫ਼ਨ ਬੰਬ , DGP ਦਿਨਕਰ ਗੁਪਤਾ ਨੇ ਲੋਕਾਂ ਨੂੰ ਕੀਤੀ ਅਪੀਲ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਪਾਕਿਸਤਾਨ ਵਾਲੇ ਪਾਸਿਓਂ ਸ਼ੱਕੀ ਵਸਤੂ ਸੁੱਟੇ ਜਾਣ ਬਾਰੇ ਜਾਣਕਾਰੀ ਮਿਲੀ ਸੀ। ਜਦੋਂ ਇਸ ਸਬੰਧੀ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਸ਼ੱਕੀ ਵਸਤੂ ਇੱਕ ਆਈਈਡੀ ਟਿਫ਼ਨ ਬੰਬ (Tiffin Bomb) ਹੈ। ਇੰਨਾ ਹੀ ਨਹੀਂ ਟਿਫ਼ਨ ਵਿੱਚ ਪੰਜ ਹੈਂਡ ਗ੍ਰਨੇਡ ਵੀ ਮਿਲੇ ਹਨ। ਪੰਜਾਬ ਪੁਲਿਸ ਨੇ ਇਹ ਟਿਫ਼ਨ ਬੰਬ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦੇ ਪਿੰਡ ਡਾਲਕੇ ਵਿੱਚ ਬਰਾਮਦ ਕੀਤਾ ਹੈ।

ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ ਗਿਆ ਟਿਫ਼ਨ ਬੰਬ , DGP ਦਿਨਕਰ ਗੁਪਤਾ ਨੇ ਲੋਕਾਂ ਨੂੰ ਕੀਤੀ ਅਪੀਲ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਚੰਡੀਗੜ੍ਹ ਵਿੱਚ ਦੱਸਿਆ ਕਿ ਇਸ ਵਿੱਚ 2 ਕਿਲੋਗ੍ਰਾਮ ਆਰਡੀਐਕਸ ਤੇ ਇੱਕ ਸਵਿੱਚ ਵਿਧੀ ਵਾਲਾ ਟਾਈਮ ਬੰਬ ਸੀ। ਇਸ ਵਿੱਚ ਸਪਰਿੰਗ ਮਕੈਨਿਜ਼ਮ , ਮੈਗਨੈਟਿਕ ਤੇ 3 ਡੈਟੋਨੇਟਰਸ ਵੀ ਮਿਲਦੇ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸੰਗਠਨ ਕਿਸੇ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ। ਇਸ ਨਾਲ ਹਲਚਲ ਮਚ ਗਈ ਤੇ ਪੰਜਾਬ ਪੁਲਿਸ , ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ ਗਿਆ ਟਿਫ਼ਨ ਬੰਬ , DGP ਦਿਨਕਰ ਗੁਪਤਾ ਨੇ ਲੋਕਾਂ ਨੂੰ ਕੀਤੀ ਅਪੀਲ

ਡੀਜੀਪੀ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਸਰਹੱਦ ਪਾਰ ਤੋਂ ਸਰਗਰਮੀਆਂ ਵਧੀਆਂ ਹਨ। ਪੰਜਾਬ ਪੁਲਿਸ ਕੇਂਦਰੀ ਏਜੰਸੀ ਦੇ ਸੰਪਰਕ ਵਿੱਚ ਹੈ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ 112 ' ਤੇ ਫ਼ੋਨ ਕਰੋ। ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ 7-8 ਅਗਸਤ ਦੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਤੋਂ ਡ੍ਰੋਨ ਆਉਂਦੇ ਵੇਖੇ ਗਏ ਹਨ। ਪੁਲਿਸ ਨੂੰ 7 ਬੈਗਾਂ ਵਿੱਚ ਆਈਈਡੀ , ਹੈਂਡ ਗ੍ਰਨੇਡ ਤੇ ਬੰਦੂਕ ਦੀਆਂ ਗੋਲੀਆਂ ਵੀ ਮਿਲੀਆਂ ਹਨ।

-PTCNews

  • Share