ਤ੍ਰਿਣਮੂਲ ਕਾਂਗਰਸ ਤੇ ਬੀਜੇਡੀ ਨੇ ਕਿਸਾਨਾਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕੀਤਾ ਸਮੱਰਥਨ

ਤ੍ਰਿਣਮੂਲ ਕਾਂਗਰਸ ਤੇ ਬੀਜੇਡੀ ਨੇ ਕਿਸਾਨਾਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕੀਤਾ ਸਮੱਰਥਨ

ਤ੍ਰਿਣਮੂਲ ਕਾਂਗਰਸ ਤੇ ਬੀਜੇਡੀ ਨੇ ਕਿਸਾਨਾਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕੀਤਾ ਸਮੱਰਥਨ:ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਬੀਜੂ ਜਨਤਾ ਦਲ (ਬੀਜੇਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨਾਂ ਨਾਲ ਖੜੇ ਹੋਣ ਦੇ ਕਦਮ ਦਾਸਮੱਰਥਨ ਕੀਤਾ ਹੈ। ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਿਸਾਨਾਂ ਦੇ ਨਾਲ ਖੜੇ ਹੋਣ ਦਾਸਮੱਰਥਨ ਕਰਦੇ ਹਾਂ।

ਡੇਰੇਕ ਓ ਬ੍ਰਾਇਨ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਕਿਸਾਨਾਂ ਦੇ ਲਈ ਲੜਾਈ ਲੜਨਾ ਤ੍ਰਿਣਮੂਲ ਕਾਂਗਰਸ ਦੇ ਖ਼ੂਨ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ 2006 ਵਿੱਚ ਮਮਤਾ ਬੈਨਰਜੀ ਨੇ ਕਿਸਾਨਾਂ ਦੇ ਹੱਕਾਂ ਲਈ 26 ਦਿਨਾਂ ਦਾ ਵਰਤ ਰੱਖ ਕੇ ਆਪਣੀ ਜਾਨ ਖ਼ਤਰੇ ਵਿੱਚ ਪਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤੀ ਬਿਲਾਂ ਦਾ ਵਿਰੋਧ ਕਰਦੇ ਹਾਂ ਕਿਉਂਕਿ ਇਹ ਬਿੱਲ ਰਾਜਾਂ ਦੀ ਭੂਮਿਕਾ, ਐਮਐਸਪੀ, ਪੀਡੀਐਸ ਅਤੇ ਖਰੀਦ ਨੂੰ ਖ਼ਤਰੇ ਵਿੱਚ ਪਾਉਂਦੇ ਹਨ।

ਇਸ ਦੇ ਇਲਾਵਾ ਬੀਜੂ ਜਨਤਾ ਦਲ (ਬੀਜੇਡੀ) ਦੇ ਸੰਸਦ ਮੈਂਬਰ ਪਿਨਾਕੀ ਮਿਸ਼ਰਾ ਨੇ ਟਵੀਟ ਕਰਦਿਆਂ ਭਾਜਪਾ ਅਤੇਐਨ.ਡੀ.ਏ. ਦੇ ਨਾਲਪੁਰਾਣੇ ਸਬੰਧਾਂ ਦੀ ਕੁਰਬਾਨੀ ਦੇਣ ਲਈਸ਼੍ਰੋਮਣੀ ਅਕਾਲੀ ਦਲ ਦਾਸਮੱਰਥਨ ਕੀਤਾ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾਕਿਸਾਨਾਂ ਦੇ ਹੱਕ ਵਿੱਚ ਖੜਨਾ ਸ਼ਲਾਘਾਯੋਗ ਕਦਮ ਹੈ।

ਤ੍ਰਿਣਮੂਲ ਕਾਂਗਰਸ ਤੇ ਬੀਜੇਡੀ ਨੇ ਕਿਸਾਨਾਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕੀਤਾ ਸਮੱਰਥਨ

ਦੱਸ ਦੇਈਏ ਕਿ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਮੁੱਦੇ ‘ਤੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਹੁਣ ਕੌਮੀ ਜਮਹੂਰੀ ਗੱਠਜੋੜ ਦਾ ਹਿੱਸਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਖੇਤੀ ਬਿਲਾਂ ਨੂੰ ਲੈ ਕੇ ਲਗਾਤਾਰ ਨਰਾਜ਼ਗੀ ਜਤਾ ਰਿਹਾ ਹੈ।
-PTCNews