Fri, Apr 19, 2024
Whatsapp

ਕੋਰੋਨਾ ਦੀ ਰੋਕਥਾਮ ਲਈ ਪਿੰਡ ਵਾਸੀਆਂ ਨੇ ਚੁੱਕਿਆ ਬੀੜਾ,ਪਿੰਡਾਂ 'ਚ ਲੱਗੇ ਠੀਕਰੀ ਪਹਿਰੇ

Written by  Jagroop Kaur -- May 15th 2021 11:24 PM
ਕੋਰੋਨਾ ਦੀ ਰੋਕਥਾਮ ਲਈ ਪਿੰਡ ਵਾਸੀਆਂ ਨੇ ਚੁੱਕਿਆ ਬੀੜਾ,ਪਿੰਡਾਂ 'ਚ ਲੱਗੇ ਠੀਕਰੀ ਪਹਿਰੇ

ਕੋਰੋਨਾ ਦੀ ਰੋਕਥਾਮ ਲਈ ਪਿੰਡ ਵਾਸੀਆਂ ਨੇ ਚੁੱਕਿਆ ਬੀੜਾ,ਪਿੰਡਾਂ 'ਚ ਲੱਗੇ ਠੀਕਰੀ ਪਹਿਰੇ

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਲੋਕ ਸਤਰਕ ਹੋ ਗਏ ਹਨ , ਲੋਕ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ , ਇਸ ਤਹਿਤ ਲੋਕ ਹੁਣ ਆਪਣੀ ਸੁਰੱਖਿਆ ਵੀ ਆਪਣੇ ਹੱਥਾਂ 'ਚ ਲੈ ਰਹੇ ਹਨ। ਕੋਰੋਨਾ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪੁਲਿਸ ਨੇ ਹੁਣ ਪੰਚਾਇਤਾਂ ਨਾਲ ਮੀਟਿੰਗਾਂ ਕਰ ਪਿੰਡਾਂ ਦੇ ਦਾਖਲੇ ਉੱਪਰ ਠੀਕਰੀ ਪਹਿਰੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਤਹਿਤ ਸ਼ਨੀਵਾਰ ਥਾਣਾ ਸਦਰ ਮੁਖੀ ਪ੍ਰਭਜੀਤ ਸਿੰਘ ਵਲੋਂ ਅੱਧੀ ਦਰਜਨ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਾਂ ਕਰ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ।Read More : ਰਾਹਤ ਦੀ ਖ਼ਬਰ,ਪੰਜਾਬ ‘ਚ 8125 ਮਰੀਜ਼ਾਂ ਨੇ ਦਿੱਤੀ ਮਾਤ
ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮੌਜੂਦ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਨਾਲ ਸਬੰਧਿਤ ਥਾਣਾ ਮੁਖੀਆਂ ਨੂੰ ਮੀਟਿੰਗਾਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ’ਚ ਕੋਰੋਨਾ ਦੀ ਦੂਸਰੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਬਿਨਾਂ ਵਜ੍ਹਾ ਘਰੋਂ ਬਾਹਰ ਜਾਣ ਵਾਲੇ ਲੋਕਾਂ ਉੱਪਰ ਨੱਥ ਪਾਈ ਜਾ ਸਕੇਗੀ। Read More :ਵਿਜੀਲੈਂਸ ਦੇ ਨਿਸ਼ਾਨੇ ‘ਤੇ ਸਿੱਧੂ ਜੋੜਾ, ਕਰੀਬੀਆਂ ਜ਼ਰੀਏ ਘੇਰਨ ਦੀ ਤਿਆਰੀ ਸ਼ੁਰੂ : ਸੂਤਰ
ਉਨ੍ਹਾਂ ਦੱਸਿਆ ਕਿ ਥਾਣਾ ਮੁਖੀਆਂ ਨੂੰ ਪਿੰਡ ਵਾਸੀਆਂ ਦੀ ਕੋਰੋਨਾ ਵੈਕਸੀਨ ਮੁਕੰਮਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਪੰਚਾਇਤਾਂ ਪਿੰਡਾਂ ਦੇ ਮੁੱਖ ਰਸਤਿਆਂ ਤੇ ਦਾਖਲੇ ਗੇਟਾਂ ਉੱਪਰ ਰੋਜ਼ਾਨਾ ਠੀਕਰੀ ਪਹਿਰੇ ਲਗਾਏਗੀ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਵਲੋਂ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

Top News view more...

Latest News view more...