ਸਿੱਧੂ ਮੂਸੇਵਾਲਾ ਦਾ ਜਨਮਦਿਨ: 13 ਦਿਨ ਪਹਿਲਾਂ ਹੀ ਦੁਨੀਆ ਨੂੰ ਅਲਵਿਦਾ ਕਹਿ ਗਏ ਮੂਸੇਵਾਲਾ
ਮਰਹੂਮ ਸਿੱਧੂ ਮੂਸੇਵਾਲਾ ਦਾ ਅੱਜ 29ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਦੇ ਵਿੱਚ ਪਿੰਡ ਮੂਸਾ ਸਿੱਧੂ ਦੇ ਫੈਨਜ ਪਹੁੰਚਣ ਲੱਗੇ ਹੋਏ ਹਨ। ਇਸ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੇ ਜਨਮਦਿਨ 'ਤੇ,11 ਸਾਲ 'ਸਾਰਾ' ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਫੁੱਲਾਂ ਨਾਲ ਉਨ੍ਹਾਂ ਦੀ ਇੱਕ ਤਸਵੀਰ ਤਿਆਰ ਕੀਤੀ ਹੈ।
ਸਿੱਧੂ ਮੂਸੇਵਾਲਾ ਦਾ ਅਸਲੀ ਨਾਮ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ ਦਿਨ 11 ਜੂਨ ਨੂੰ ਹੈ ਅਤੇ ਉਨ੍ਹਾਂ ਦਾ ਜਨਮ ਦਿਨ ਵੀ ਸਿੱਧੂ ਪਰਿਵਾਰ ਵੱਲੋਂ ਮਨਾਇਆ ਜਾਵੇਗਾ। ਸਿੱਧੂ ਮੂਸੇਵਾਲਾ ਦੀ ਉਮਰ ਸਿਰਫ 28 ਸਾਲ ਸੀ। ਪਿਛਲੇ ਛੇ-ਸੱਤ ਸਾਲਾਂ ਵਿੱਚ ਉਸ ਨੇ ਗੀਤ-ਸੰਗੀਤ ਦੀ ਦੁਨੀਆਂ ਵਿੱਚ ਆਪਣਾ ਇੱਕ ਵੱਡਾ ਨਾਂ ਬਣਾ ਲਿਆ ਸੀ। ਉਹ ਭਾਰਤ ਦੇ ਨਾਲ-ਨਾਲ ਪਾਕਿਸਤਾਨ ਅਤੇ ਕੈਨੇਡਾ ਵਿੱਚ ਨੌਜਵਾਨਾਂ ਵਿੱਚ ਕਾਫੀ ਮਸ਼ਹੂਰ ਸੀ।
ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ ਪਰ ਲੋਕ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਜਾਣਦੇ ਸਨ। ਪਿੱਛੇ ਜਿਹੇ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਉਨ੍ਹਾਂ ਦੀ ਯਾਦ ਵਿੱਚ ਸਨਾਤਨ ਧਰਮ ਮਹਾਵਿਦਿਆਲਿਆ ਗਾਂਧੀ ਕਲੋਨੀ ਦੇ ਬੀ.ਕਾਮ ਦੇ ਵਿਦਿਆਰਥੀ ਤੁਸ਼ਾਰ ਸ਼ਰਮਾ ਨੇ ਕਾਗਜ਼ ਦੀ ਰਹਿੰਦ-ਖੂੰਹਦ ਅਤੇ ਫੇਵੀਕੋਲ ਨਾਲ ਆਪਣੀ ਫੋਟੋ ਬਣਾਈ ਹੈ, ਜਿਸ ਦੀ ਸਾਰਿਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਵਿਦਿਆਰਥੀ ਨੇ ਦੱਸਿਆ ਕਿ ਪੰਜਾਬੀ ਗਾਇਕ ਨੇ ਇੱਕ ਤੋਂ ਵੱਧ ਕੇ ਇੱਕ ਗੀਤ ਦਿੱਤੇ ਹਨ। ਇਹ ਤਸਵੀਰ ਉਨ੍ਹਾਂ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਬਣਾਈ ਗਈ।
ਦੱਸ ਦੇਈਏ ਬੀਤੇ ਦਿਨੀ ਮਸ਼ਹੂਰ ਪੰਜਾਬੀ ਗਾਇਕ ਅਮ੍ਰਿਤ ਮਾਨ ਦਾ ਜਨਮਦਿਨ ਹੈ। ਇਸ ਵਾਰ ਅੰਮ੍ਰਿਤ ਮਾਨ ਆਪਣਾ ਜਨਮਦਿਨ ਸੈਲੀਬ੍ਰੇਟ ਨਹੀਂ ਕਰ ਰਹੇ, ਕਿਉਂਕਿ ਹਾਲ ਹੀ 'ਚ ਉਨ੍ਹਾਂ ਨੇ ਆਪਣੇ ਕਰੀਬੀ ਦੋਸਤ ਸਿੱਧੂ ਮੂਸੇਵਾਲਾ ਨੂੰ ਖੋਹਿਆ ਹੈ। ਅੱਜ ਅੰਮ੍ਰਿਤ ਮਾਨ ਦੇ ਜਨਮਦਿਨ ਦੇ ਮੌਕੇ ਉੱਤੇ ਉਨ੍ਹਾਂ ਦੇ ਫੈਨਜ਼ ਮਰਹੂਮ ਸਿੱਧੂ ਮੂਸੇਵਾਲਾ ਨਾਲ ਅੰਮ੍ਰਿਤ ਮਾਨ ਦੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ।
ਦੱਸ ਦਈਏ ਕਿ ਅੰਮ੍ਰਿਤ ਮਾਨ ਨੇ ਵੀ ਆਪਣੇ ਜਨਮਦਿਨ 'ਤੇ ਆਪਣੀ ਇੰਸਟਾਗ੍ਰਾਮ ਪ੍ਰੋਫਾਈਲ 'ਤੇ ਦੋਸਤ ਸਿੱਧੂ ਮੂਸੇਵਾਲਾ ਨਾਲ ਤਸਵੀਰ ਲਗਾਈ ਹੈ। ਅੰਮ੍ਰਿਤ ਮਾਨ ਆਪਣੇ ਜਨਮਦਿਨ ਦੇ ਖ਼ਾਸ ਮੌਕੇ ਉੱਤੇ ਆਪਣੇ ਦੋਸਤ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ।
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਵਿੱਚ ਦਿਨ ਦਿਹਾੜੇ ਕੁਝ ਅਣਪਛਾਤੇ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਸ 'ਤੇ 30 ਰਾਊਂਡ ਗੋਲੀਆਂ ਚਲਾਈਆਂ ਗਈਆਂ। ਦਰਅਸਲ, ਸਿੱਧੂ ਮੂਸੇਵਾਲਾ ਆਪਣੇ ਕੁਝ ਦੋਸਤਾਂ ਨਾਲ ਆਪਣੀ ਕਾਲੇ ਰੰਗ ਦੀ ਜੀਪ 'ਚ ਸਵਾਰ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਉਸ ਦੀ ਹੱਤਿਆ ਕਰਨ ਦੀ ਗੱਲ ਕਬੂਲੀ ਹੈ।
-PTC News