Sat, Apr 20, 2024
Whatsapp

ਪੰਜਾਬ 'ਚ ਅੱਜ ਤੋਂ ਮੁੜ ਸ਼ੁਰੂ ਹੋਵੇਗੀ ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ, ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

Written by  Shanker Badra -- May 04th 2020 01:13 PM
ਪੰਜਾਬ 'ਚ ਅੱਜ ਤੋਂ ਮੁੜ ਸ਼ੁਰੂ ਹੋਵੇਗੀ ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ, ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

ਪੰਜਾਬ 'ਚ ਅੱਜ ਤੋਂ ਮੁੜ ਸ਼ੁਰੂ ਹੋਵੇਗੀ ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ, ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

ਪੰਜਾਬ 'ਚ ਅੱਜ ਤੋਂ ਮੁੜ ਸ਼ੁਰੂ ਹੋਵੇਗੀ ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ, ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ:ਚੰਡੀਗੜ੍ਹ : ਪੰਜਾਬ 'ਚ ਕਰਫਿਊ ਵਿਚ ਢਿੱਲ ਦੇਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਲਈ ਸੂਬਾ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ ‘ਤੇ ਅੱਜ ਤੋਂ ਟੋਲ ਪਰਚੀ ਲੱਗਣੀ ਸ਼ੁਰੂ ਹੋ ਜਾਵੇਗੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ 4 ਮਈ ਤੋਂ ਮੁੜ ਸ਼ੁਰੂ ਹੋ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਵਿਆਪੀ ਲਾਕਡਾਊਨ ਦੇ ਮੱਦੇਨਜ਼ਰ 27 ਮਾਰਚ ਨੂੰ ਟੋਲ ਪਲਾਜ਼ੇ ਆਰਜ਼ੀ ਤੌਰ 'ਤੇ ਬੰਦ ਕਰ ਦਿੱਤੇ ਗਏ ਸਨ ਅਤੇ 19 ਅਪ੍ਰੈਲ ਨੂੰ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੋਲ ਅਥਾਰਟੀਆਂ ਨੂੰ ਸਮਾਜਿਕ ਦੂਰੀ ਬਣਾਏ ਰੱਖਣ, ਸੈਨੇਟਾਈਜੇਸ਼ਨ, ਵਾਰ-ਵਾਰ ਹੱਥ ਧੋਣ, ਮਾਸਕ ਤੇ ਦਸਤਾਨੇ ਪਹਿਨਣ ਅਤੇ ਹੋਰ ਰੋਕਥਾਮ ਉਪਾਵਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਸ ਸਬੰਧੀ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਜੇਕਰ ਕੋਈ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਦੇ ਅੰਦਰ ਆਉਂਦਾ ਹੈ ਤਾਂ ਉਹ ਟੋਲ ਪਲਾਜ਼ਾ 17 ਮਈ ਤੱਕ ਆਰਜ਼ੀ ਤੌਰ 'ਤੇ ਬੰਦ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਤੱਕ ਕੋਈ ਵੀ ਸਟੇਟ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਵਿੱਚ ਨਹੀਂ ਹੈ। -PTCNews


Top News view more...

Latest News view more...