Toolkit case : ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ਨੇ ਇਹਨਾਂ ਸ਼ਰਤਾਂ ਦੇ ਅਧਾਰ 'ਤੇ ਦਿੱਤੀ ਜ਼ਮਾਨਤ

By Jagroop Kaur - February 23, 2021 4:02 pm

ਟੂਲਕਿੱਟ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦਿਸ਼ਾ ਨੂੰ ਇਕ ਲੱਖ ਰੁਪਏ ਦਾ ਬਾਂਡ ਭਰਨ ਦੀ ਸ਼ਰਤ 'ਤੇ ਜ਼ਮਾਨਤ ਦਿੱਤੀ ਹੈ। ਦਿੱਲੀ ਪੁਲਿਸ ਨੇ 22 ਸਾਲਾਂ ਦਿਸ਼ਾ ਨੂੰ 13 ਫਰਵਰੀ ਨੂੰ ਬੰਗਲੁਰੂ ਵਿੱਚ ਦਿੱਲੀ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤਾ ਸੀ ਜਿਸ ਨੂੰ 9 ਦਿਨਾਂ ਤੋਂ ਵੱਧ ਸਮੇਂ ਬਾਅਦ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ ।

ਹੋਰ ਪੜ੍ਹੋ : ਏਅਰਪੋਰਟ ਤੋਂ ਬਾਹਰ ਵ੍ਹੀਲਚੇਅਰ ‘ਤੇ ਬੈਠ ਕੇ ਨਿਕਲੇ ਕਪਿਲ ਸ਼ਰਮਾ, ਮੀਡੀਆ ਨੂੰ ਵੇਖਦਿਆਂ ਕੱਢੀ ਗਾਲ੍ਹ

ਦਿੱਲੀ ਪੁਲਿਸ ਨੇ ਰਵੀ ਉੱਤੇ ਦੇਸ਼ ਵਿੱਚ ਚੱਲ ਰਹੇ ਕਿਸਾਨਾਂ ਦੇ ਵਿਰੋਧ ਦੇ ਸਮਰਥਨ ਵਿੱਚ ਇੱਕ ਗੂਗਲ ਦਸਤਾਵੇਜ਼ - ਆਨਲਾਈਨ ਟੂਲਕਿੱਟ ਤਿਆਰ ਕਰਨ ਦਾ ਦੋਸ਼ ਲਾਇਆ ਸੀ ਅਤੇ ਦਾਅਵਾ ਕੀਤਾ ਸੀ ਕਿ ਉਹ ਤਿੰਨਾਂ ਵਿਰੁੱਧ ਕਿਸਾਨਾਂ ਦੀ ਕੀਤੀ ਜਾ ਰਹੀ ਹੜਤਾਲ ਦੀ ਅੜਿੱਕੇ ਵਿੱਚ ਅਸ਼ਾਂਤੀ ਪੈਦਾ ਕਰਨ ਅਤੇ ਹਿੰਸਾ ਪੈਦਾ ਕਰਨ ਦੀ ਵਿਸ਼ਵਵਿਆਪੀ ਸਾਜ਼ਿਸ਼ ਦਾ ਹਿੱਸਾ ਹੈ।

ਹੋਰ ਪੜ੍ਹੋ : ਤੇਲ ਦੀਆਂ ਕੀਮਤਾਂ ਹਰ ਦਿਨ ਤੋੜ ਰਹੀਆਂ ਹਨ ਰਿਕਾਰਡ , ਅੱਜ ਫ਼ਿਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਸਮਰਥਨ ਨੂੰ ਲੈ ਕੇ ਤਿਆਰ ਕੀਤੇ ਗਏ ‘ਟੂਲਕਿੱਟ’ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਦੇ ਮਾਮਲੇ ਵਿਚ ਗਿ੍ਰਫ਼ਤਾਰ ਪੌਣ-ਪਾਣੀ ਕਾਰਕੁਨ ਦਿਸ਼ਾ ਰਵੀ ਨੂੰ ਜ਼ਮਾਨਤ ਮਿਲ ਗਈ ਹੈ। ਦਿਸ਼ਾ ਰਵੀ ਦੀ ਇਕ ਦਿਨ ਦੀ ਕਸਟਡੀ ਖਤਮ ਹੋਣ ਮਗਰੋਂ ਦਿੱਲੀ ਪੁਲਸ ਨੇ ਪਟਿਆਲਾ ਹਾਊਸ ਕੋਰਟ ਨੂੰ ਉਸ ਨੂੰ ਪੇਸ਼ ਕੀਤਾ ਸੀ।Activist Disha Ravi at a Delhi court on Friday(ANI Photo)

ਜਸਟਿਸ ਧਰਮਿੰਦਰ ਰਾਣਾ ਨੇ ਦਿਸ਼ਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜਸਟਿਸ ਨੇ ਦਿਸ਼ਾ ਨੂੰ ਇਕ ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦਿੱਤੀ ਹੈ। ਹਾਲਾਂਕਿ ਕੋਰਟ ਦੇ ਫ਼ੈਸਲੇ ’ਤੇ ਦਿਸ਼ਾ ਦੇ ਵਕੀਲ ਨੇ ਕਿਹਾ ਕਿ ਇੰਨੀ ਵੱਡੀ ਰਾਸ਼ੀ ਪਰਿਵਾਰ ਚੁੱਕਣ ’ਚ ਸਮਰੱਥ ਨਹੀਂ ਹੈ।

adv-img
adv-img