Advertisment

ਮੋਟਰਸਾਈਕਲ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਕੇ 'ਤੇ ਮੌਤ

author-image
Jashan A
New Update
ਮੋਟਰਸਾਈਕਲ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਕੇ 'ਤੇ ਮੌਤ
Advertisment
publive-image ਅੰਮ੍ਰਿਤਸਰ: ਪੰਜਾਬ 'ਚ ਸੜਕੀ ਹਾਦਸੇ ਲਗਾਤਾਰ ਵਾਪਰ ਰਹੇ ਹਨ, ਜਿਸ ਦੌਰਾਨ ਕਈ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਸ੍ਰੀ ਅੰਮ੍ਰਿਤਸਰ ਸਾਹਿਬ-ਰਾਮ ਤੀਰਥ ਰੋਡ 'ਤੇ ਵਾਪਰਿਆ ਹੈ, ਜਿਥੇ ਮੋਟਰਸਾਈਕਲ ਤੇ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਲ ਪਤੀ-ਪਤਨੀ ਦੀ ਮੌਕੇ 'ਤੇ ਮੌਤ ਹੋ ਗਈ।
Advertisment
publive-imageਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸੇ ਕੰਮ ਤੋਂ ਅੰਮ੍ਰਿਤਸਰ ਆਏ ਸਨ। ਪ੍ਰਤੱਖਦਰਸ਼ੀਆਂ ਦਾ ਕਹਿਣਾ ਹੈ ਕਿ ਗੱਡੀ 'ਚ ਕਰੀਬ 4 ਲੋਕ ਬੈਠੇ ਹੋਏ ਸਨ, ਜਿਨ੍ਹਾਂ 'ਚ ਕੁਝ ਪੰਜਾਬ ਪੁਲਿਸ ਦੇ ਮੁਲਾਜ਼ਮ ਸਨ ਤੇ ਉਹਨਾਂ ਨੇ ਸ਼ਰਾਬ ਪੀ ਰੱਖੀ ਸੀ ਤੇ ਹਾਦਸੇ ਬਾਅਦ ਸਾਰੇ ਹੀ ਗੱਡੀ ਛੱਡ ਕੇ ਫਰਾਰ ਹੋ ਗਏ। ਹੋਰ ਪੜ੍ਹੋ: ਬੇਅਦਬੀ ਤੇ ਵਿਵਾਦਿਤ ਪੋਸਟਰ ਮਾਮਲੇ ‘ਚ 6 ਡੇਰਾ ਪ੍ਰੇਮੀਆਂ ਦੀ ਹੋਈ ਫਰੀਦਕੋਟ ਅਦਾਲਤ ‘ਚ ਪੇਸ਼ੀ publive-imageਉਧਰ ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। publive-image -PTC News-
punjab-news road-accident punjabi-news sri-amritsar-sahib
Advertisment

Stay updated with the latest news headlines.

Follow us:
Advertisment