ਕਿਸਾਨ ਮੋਰਚੇ ਤੋਂ ਆਈ ਦੁੱਖਦਾਈ ਖ਼ਬਰ,72 ਸਾਲਾ ਕਿਸਾਨ ਦੀ ਹੋਈ ਮੌਤ

ਖੇਤੀ ਕਾਨੂੰਨਾਂ ਖਿਲਾਫ ਦੇਸ਼ ਭੀ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅਜਿਹੇ ‘ਚ ਕੜਕਦੀ ਠੰਡ ਦੀ ਮਾਰ ਨਾ ਝਲਦੇ ਹੋਏ ਹੁਣ ਤੱਕ ਕਈ ਬਜ਼ੁਰਗ ਕਿਸਾਨ ਆਪਣੀ ਜਾਨ ਤੱਕ ਗੁਆ ਚੁਕੇ ਹਨ। ਅਜਿਹੀ ਹੀ ਮੰਦਭਾਗੀ ਖਬਰ ਅੱਜ ਇਕ ਵਾਰ ਫਿਰ ਤੋਂ ਖੇਤੀ ਸੰਘਰਸ਼ ’ਚ ਸਾਹਮਣੇ ਆਈ ਹੈ ਜਿਥੇ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰ ਦੇ 72 ਸਾਲਾ ਕਿਸਾਨ ਪਿਆਰਾ ਸਿੰਘ ਦੀ ਠੰਡ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਇਹ ਕਿਸਾਨ ਦਿੱਲੀ ਧਰਨੇ ’ਤੇ ਡਟੇ ਹੋਏ ਸਨ , ਜਿਥੇ ਅੱਜ ਉਹਨਾਂ ਦੀ ਚਾਣਚੱਕ ਮੌਤ ਹੋ ਗਈ । ਇਥੇ ਕਾਬਿਲੇ ਗੌਰ ਗੱਲ ਇਹ ਵੀ ਹੈ ਕਿ ਹੁਣ ਤੱਕ ਇਸ ਸੰਘਰਸ਼ ’ਚ ਮਾਨਸਾ ਜ਼ਿਲ੍ਹੇ ਦੇ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਵੀ ਸ਼ਹਿਰਾਂ ਤੋਂ ਨੌਜਵਾਨ ਅਤੇ ਬਜ਼ੁਰਗ ਕਿਸਾਨ ਆਪਣੀ ਜਾਨ ਇਸ ਧਰਨੇ ਦੌਰਾਨ ਗੁਆ ਚੁਕੇ ਹਨ।Donald Trump signs massive measure funding government, Covid relief billਭਾਰੀ ਠੰਡ ਦਾ ਪ੍ਰਕੋਪ ਵੱਧਣ ਕਾਰਨ ਉਹ ਨਮੂਨੀਏ ਦੀ ਬਿਮਾਰੀ ਦਾ ਸ਼ਿਕਾਰ ਹੋ ਗਿਆ ਜਿੱਥੇ ਉਸ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉਸਦੀ ਹਾਲਤ ਵਿੱਚ ਸੁਧਾਰ ਨਾ ਹੋਇਆ। ਪਿਛਲੇ ਦਿਨੀਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪਿੰਡ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਮੰਗ ਕੀਤੀ ਕਿ ਪਰਿਵਾਰ ਨੂੰ ਸਰਕਾਰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ।

ਹੋਰ ਪੜ੍ਹੋ : ਮੋਬਾਈਲ ਟਾਵਰ ਤੋੜਣ ਵਾਲਿਆਂ ਨੂੰ ਮੁੱਖ ਮੰਤਰੀ ਦੀ ਸਖਤ ਚਿਤਾਵਨੀ

ਜ਼ਿਕਰਯੋਗ ਹੈ ਕਿ ਅੱਜ ਕਿਸਾਨ ਅੰਦੋਲਨ ਦਾ 34ਵਾਂ ਦਿਨ ਹੈ।ਅਤੇ ਭਲਕੇ ਯਾਨੀ ਕਿ 30 ਦਸੰਬਰ ਨੂੰ ਕਿਸਾਨਾਂ ਅਤੇ ਕੇਂਦਰ ਦੀ ਗੱਲਬਾਤ ਕਰਨ ਦਾ ਰਸਮੀ ਸੱਦਾ ਭੇਜਿਆ ਹੈ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਮੰਨ ਲਿਆ ਹੈ ਪਰ ਨਾਲ ਹੀ ਅੰਦੋਲਨ ਨੂੰ ਹੋਰ ਵੱਡਾ ਕਰਨ ਦੀ ਤਿਆਰੀ ਵੀ ਕਿਸਾਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ 30 ਦਸਬੰਰ ਨੂੰ ਗੱਲਬਾਤ ਮਗਰੋਂ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।