Fri, Apr 26, 2024
Whatsapp

ਅੰਮ੍ਰਿਤਸਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ

Written by  Riya Bawa -- December 05th 2021 02:36 PM -- Updated: December 05th 2021 02:40 PM
ਅੰਮ੍ਰਿਤਸਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ

ਅੰਮ੍ਰਿਤਸਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ

Amritsar Road accident: ਅੰਮ੍ਰਿਤਸਰ 'ਚ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ BRTS ਬੱਸ ਨਾਲ ਟਕਰਾਉਣ ਤੇ ਇੱਕ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ ਤੇਜ਼ ਰਫਤਾਰ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਖੜੀ BRTS ਬੱਸ 'ਚ ਟੱਕਰ ਮਾਰ ਦਿੱਤੀ ਜਿਸ ਦੌਰਾਨ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਹਸਪਤਾਲ 'ਚ ਜੇਰੇ ਇਲਾਜ ਜਾਰੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। BRTS ਦੀ ਵੱਖਰੀ ਲੇਨ 'ਚ ਨੌਜਵਾਨ ਮੋਟਰਸਾਇਕਲ ਚਲਾ ਰਹੇ ਸੀ, ਇਸ ਦੌਰਾਨ ਇਹ ਹਾਦਸਾ ਵਾਪਰਿਆ ਹੈ। -PTC News


Top News view more...

Latest News view more...