ਮੁੱਖ ਖਬਰਾਂ

ਕੈਨੇਡਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਹੋਈ ਮੌਤ

By Pardeep Singh -- March 04, 2022 2:28 pm -- Updated:March 04, 2022 2:32 pm

ਚੰਡੀਗੜ੍ਹ: ਬੀਤੀ ਰਾਤ ਕੈਨੇਡਾ ਵਿੱਚ ਬੜੀ ਦੁੱਖਭਰੀ ਖਬਰ ਸਾਹਮਣੇ ਆਈ ਹੈ।  ਕੈਨੇਡਾ ਦੀ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ ਵੈਲਿੰਗਟਨ ਰੋਡ ‘ਤੇ ਵੈਨ ਅਤੇ ਟ੍ਰੇਲਰ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਵੈਨ ਵਿੱਚ ਸਵਾਰ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ।  ਹਾਦਸੇ ਦੌਰਾਨ ਮਰਨ ਵਾਲਿਆਂ ਦੀ ਪਛਾਣ ਓਂਟਾਰੀੳ ਦੇ ਮੋਨੋ ਟਾਊਨ ਦੇ ਵਾਸੀ ਗੁਰਿੰਦਰਪਾਲ ਲਿੱਧੜ, ਬ੍ਰੈਂਟਫੋਰਡ ਦੇ ਵਾਸੀ ਸੰਨੀ ਖੁਰਾਣਾ ਅਤੇ ਬੈਰੀ ਟਾਊਨ ਦੇ ਵਾਸੀ ਕਿਰਨਪ੍ਰੀਤ ਸਿੰਘ ਗਿੱਲ ਵਜੋਂ ਹੋਈ ਹੈ। ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਅਤੇ ਇੱਕ ਨੇ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ ਸੀ।  ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਿਰਨਪ੍ਰੀਤ ਸਿੰਘ  ਦਾ ਪਿਛੋਕੜ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸ਼ਿਮਰੇਵਾਲਾ ਦਾ ਹੈ।

ਮ੍ਰਿਤਕਾਂ  ਦੇਵਾਰ ਵੱਲੋਂ ਮ੍ਰਿਤਕ ਕਿਰਨਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਤੇਜ ਕਰ ਦਿੱਤੀਆਂ ਗਈਆਂ ਹਨ। ਪਰਿਵਾਰ ਵੱਲੋਂ ਪ੍ਰਸ਼ਾਸ਼ਨ ਤੇ ਸਰਕਾਰ ਤੱਕ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਸੁਪਰੀਮ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀ ਕਿਹਾ, ਜਾਣੋ

-PTC News

  • Share