ਮੁੱਖ ਖਬਰਾਂ

ਪੰਜਾਬ 'ਚ 7 IG ਦੇ ਕੀਤੇ ਤਬਾਦਲੇ

By Pardeep Singh -- January 18, 2022 8:53 pm

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿੱਚ 7 ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਮੁੱਦੇਨਜ਼ਰ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

ਇਸ ਬਾਰੇ ਸੀਈਓ ਡਾ: ਐਸ ਕਰੁਣਾ ਰਾਜੂ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੇ IGP ਗੁਰਿੰਦਰ ਸਿੰਘ ਢਿੱਲੋਂ ਜਲੰਧਰ ਤੋਂ ਪੰਜਾਬ ਪੁਲਿਸ ਹੈੱਡਕੁਆਰਟਰ, IGP ਜਸਕਰਨ ਸਿੰਘ ਅਤੇ IGP ਮੁਖਵਿੰਦਰ ਸਿੰਘ ਛੀਨਾ ਨੂੰ ਪੰਜਾਬ ਪੁਲਿਸ ਹੈੱਡਕੁਆਰਟਰ, ਅਰੁਣ ਪਾਲ ਸਿੰਘ ਨੂੰ IGP ਜਲੰਧਰ ਰੇਂਜ, ਰਾਕੇਸ਼ ਅਗਰਵਾਲ ਨੂੰ IGP ਪਟਿਆਲਾ ਰੇਂਜ, ਸ਼ਿਵ ਕੁਮਾਰ ਵਰਮਾ ਨੂੰ IGP ਬਠਿੰਡਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ IGP ਫਰੀਦਕੋਟ ਰੇਂਜ ਤੇ ਨਿਯੁਕਤ ਕੀਤਾ ਹੈ।

ਇਸ ਤੋਂ ਇਲਾਵਾ ਸੁਰਜੀਤ ਸਿੰਘ ਨੂੰ DIG ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ AIG ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿੱਚ 19 ਡੀਐਸਪੀ, 8 ਸੀਨੀਅਰ ਪੁਲਿਸ ਸੁਪਰਡੈਂਟਾਂ ਅਤੇ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ ਦੇ ਤਬਾਦਲੇ ਕੀਤੇ ਹਨ।

ਇਹ ਵੀ ਪੜ੍ਹੋ:ਚੋਣ ਕਮਿਸ਼ਨ ਨੇ ਪੰਜਾਬ 'ਚ 19 DSP ਦੇ ਕੀਤੇ ਤਬਾਦਲੇ

-PTC News

  • Share