Women Reservation Bill: ਲੋਕਸਭਾ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ਹੋਇਆ ਪਾਸ,ਰਾਜ ਸਭਾ ਵਿੱਚ ਭਲਕੇ ਕੀਤਾ ਜਾਵੇਗਾ ਪੇਸ਼
Women Reservation Bill: ਮਹਿਲਾ ਰਿਜ਼ਰਵੇਸ਼ਨ ਬਿੱਲ (ਨਾਰੀ ਸ਼ਕਤੀ ਵੰਦਨ ਐਕਟ ਬਿੱਲ) ਬੁੱਧਵਾਰ (20 ਸਤੰਬਰ) ਨੂੰ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿੱਚ ਚਰਚਾ ਤੋਂ ਬਾਅਦ ਪਾਸ ਕਰ ਦਿੱਤਾ ਗਿਆ। ਇਸ ਦੇ ਹੱਕ ਵਿੱਚ 454 ਅਤੇ ਵਿਰੋਧ ਵਿੱਚ 2 ਵੋਟਾਂ ਪਈਆਂ। ਇਸ ਨੂੰ ਵੀਰਵਾਰ (21 ਸਤੰਬਰ) ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।
ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਸਮੇਤ ਭਾਜਪਾ ਦੇ ਕਈ ਸੰਸਦ ਮੈਂਬਰਾਂ ਨੇ ਆਪਣਾ ਪੱਖ ਪੇਸ਼ ਕੀਤਾ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਨਾਰੀ ਸ਼ਕਤੀ ਵੰਦਨ ਐਕਟ ਬਿੱਲ ਦਾ ਸਮਰਥਨ ਕਰਦੇ ਹੋਏ ਸਰਕਾਰ 'ਤੇ ਕਈ ਸਵਾਲ ਖੜ੍ਹੇ ਕੀਤੇ।
Lok Sabha passes Women's Reservation Bill granting 33% seats to women in Lok Sabha and state legislative assemblies pic.twitter.com/shLmzqn4OT
— ANI (@ANI) September 20, 2023
- PTC NEWS