Sat, Apr 20, 2024
Whatsapp

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਵਿੱਚ "ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ" ਦਾ ਗਠਨ

Written by  Shanker Badra -- December 19th 2020 06:57 PM
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਵਿੱਚ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਵਿੱਚ "ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ" ਦਾ ਗਠਨ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਵਿੱਚ "ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ" ਦਾ ਗਠਨ:ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਮਾਛੀਕੇ (ਮੋਗਾ) ਵਿਖੇ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਵਧਵੀਂ ਮੀਟਿੰਗ ਵਿੱਚ ਅੱਜ "ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ" ਦਾ ਗਠਨ ਕੀਤਾ ਗਿਆ। ਸ੍ਰੀ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਉਹਨਾਂ ਤੋਂ ਇਲਾਵਾ ਜਗਤਾਰ ਸਿੰਘ ਕਾਲਾਝਾੜ,ਸਰੋਜ ਦਿਆਲਪੁਰਾ, ਸੁਖਜੀਤ ਸਿੰਘ ਕੋਠਾਗੁਰੂ, ਚਮਕੌਰ ਸਿੰਘ ਨੈਣੇਵਾਲ, ਜਸਵਿੰਦਰ ਸਿੰਘ ਬਰਾਸ ਅਤੇ ਸੁਨੀਲ ਕੁਮਾਰ ਭੋਡੀਪੁਰਾ ਨੂੰ ਸ਼ਾਮਲ ਕਰਨ ਦੀ ਚੋਣ ਮੀਟਿੰਗ ਵਿੱਚ ਸ਼ਾਮਲ 15 ਜਿਲ੍ਹਿਆਂ ਤੋਂ 12 ਔਰਤਾਂ ਸਮੇਤ 125 ਕਿਸਾਨ ਆਗੂਆਂ ਤੇ ਕਾਰਕੁਨਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ। [caption id="attachment_459256" align="aligncenter" width="300"]1000 roti making machine in one hour in the Kisan Andolan ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਵਿੱਚ "ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ" ਦਾ ਗਠਨ[/caption] ਮੀਟਿੰਗ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਦ੍ਰਿੜ੍ਹ ਨਿਸ਼ਚਾ ਜ਼ਾਹਰ ਕੀਤਾ ਗਿਆ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ। ਇਹ ਕੁਰਬਾਨੀ ਦਿੱਲੀ ਮੋਰਚੇ 'ਚ ਡਟੇ ਲੋਕਾਂ ਦੇ ਰੋਹ ਨੂੰ ਹੋਰ ਜ਼ਜਬਾ ਦੇ ਰਹੀ ਹੈ ਅਤੇ ਸ਼ਹੀਦਾਂ ਦੇ ਵਾਰਿਸ ਸਿਦਕ ਦਿਲੀ ਨਾਲ ਇਨ੍ਹਾਂ ਸ਼ਹੀਦਾਂ ਦੇ ਵਿਛੋੜੇ ਦੇ ਗਮ ਨੂੰ ਰੋਹ ਵਿੱਚ ਪਲਟਣਗੇ। 20 ਤੋਂ 23 ਦਸੰਬਰ ਤੱਕ ਪਿੰਡ-ਪਿੰਡ ਬੱਚਾ ਬੱਚਾ ਸ਼ਾਮਲ ਕਰਕੇ ਸ਼ਰਧਾਂਜਲੀ ਇਕੱਤਰਤਾਵਾਂ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੀਤੇ ਜਾਣਗੇ। [caption id="attachment_459255" align="aligncenter" width="300"]Tribute ceremonies to be held in 1500 villages from December 20 to 23 : BKU Ugrahan ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਵਿੱਚ "ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ" ਦਾ ਗਠਨ[/caption] ਲਗਭਗ1500 ਪਿੰਡਾਂ ਵਿੱਚ ਅਜਿਹੇ ਸ਼ਰਧਾਂਜਲੀ ਮਾਰਚ ਕਰਨ ਉਪਰੰਤ 24 ਦਸੰਬਰ ਨੂੰ ਬਲਾਕ ਪੱਧਰੀ ਵਿਸ਼ਾਲ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ। ਦਿੱਲੀ ਮੋਰਚੇ ਨੂੰ ਹੋਰ ਸਿਖਰਾਂ 'ਤੇ ਪਹੁੰਚਾਉਣ ਲਈ ਮੋਰਚੇ ਦੇ ਸ਼ੁਰੂ ਹੋਣ ਤੋਂ ਪੂਰੇ ਇੱਕ ਮਹੀਨੇ ਬਾਅਦ ਭਾਵ 26 ਦਸੰਬਰ ਨੂੰ ਖਨੌਰੀ ਬਾਰਡਰ ਤੋਂ ਅਤੇ 27 ਦਸੰਬਰ ਨੂੰ ਡੱਬਵਾਲੀ ਬਾਰਡਰ ਤੋਂ ਘੱਟੋ-ਘੱਟ 15,15 ਹਜ਼ਾਰ ਦੇ ਜੱਥੇ ਦਿੱਲੀ ਵੱਲ ਰਵਾਨਾ ਕੀਤੇ ਜਾਣਗੇ। [caption id="attachment_459254" align="aligncenter" width="300"]Tribute ceremonies to be held in 1500 villages from December 20 to 23 : BKU Ugrahan ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਵਿੱਚ "ਦਿੱਲੀ ਮੋਰਚਾ ਮੁਹਿੰਮ ਕਮੇਟੀ ਪੰਜਾਬ" ਦਾ ਗਠਨ[/caption] ਕੜਾਕੇ ਦੀ ਠੰਢ ਵਿੱਚ ਵੀ ਮੁਲਕ ਭਰ ਦੇ ਲੱਖਾਂ ਕਿਸਾਨਾਂ ਵੱਲੋਂ ਕਾਰਪੋਰੇਟਾਂ ਦੀ ਚੌਕੀਦਾਰ ਮੋਦੀ ਹਕੂਮਤ ਦੁਆਰਾ ਮੜ੍ਹੇ ਜਾ ਰਹੇ ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਲੱਖਾਂ ਦੀ ਤਾਦਾਦ ਵਿੱਚ ਸੜਕਾਂ 'ਤੇ ਨਿੱਤਰੇ ਕਿਸਾਨਾਂ ਅਤੇ ਆਪਣੀਆਂ ਜਾਨਾਂ ਕੁਰਬਾਨ ਕਰ ਰਹੇ ਯੋਧਿਆਂ ਦੀ ਮੀਟਿੰਗ ਵਿੱਚ ਜੈ-ਜੈਕਾਰ ਕੀਤੀ ਗਈ। ਮੁਲਕ ਦੇ ਬੁੱਧੀਜੀਵੀ ਤੇ ਹੋਰ ਜਮਹੂਰੀ ਹਿੱਸੇ ਵੀ ਇਨ੍ਹਾਂ ਕਾਨੂੰਨਾਂ ਨੂੰ ਸਮਾਜ ਵਿਰੋਧੀ ਤੇ ਕਿਸਾਨ ਵਿਰੋਧੀ ਕਰਾਰ ਦੇ ਕੇ ਕਿਸਾਨਾਂ ਦੇ ਪੱਖ ਵਿੱਚ ਡਟੇ ਹੋਏ ਹਨ ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। -PTCnews


Top News view more...

Latest News view more...