Mon, Apr 29, 2024
Whatsapp

20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ

Written by  Shanker Badra -- December 15th 2020 06:19 PM -- Updated: December 15th 2020 06:25 PM
20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ

20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ

20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਉਥੇ ਹੀ ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। [caption id="attachment_458049" align="aligncenter" width="300"]Tribute will be paid to the farmers martyred during the farmers' Protest on December 20 20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ[/caption] ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ 20 ਦਸੰਬਰ ਨੂੰ ਸ਼ਰਾਧਾਂਜਲੀ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 20 ਦਸੰਬਰ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਦੇਸ਼ ਦੇ ਸਾਰੇ ਪਿੰਡਾਂ 'ਚ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਸ਼ਰਾਧਾਂਜਲੀ ਦਿੱਤੀ ਜਾਵੇਗੀ। [caption id="attachment_458048" align="aligncenter" width="300"]Tribute will be paid to the farmers martyred during the farmers' Protest on December 20 20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ[/caption] ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨ ਵਿਰੋਧੀ ਰਵੱਈਆਂ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਮਨ ਕੀ ਬਾਤ ਕਰਦੇ ਹਨ ਪਰ ਉਨ੍ਹਾਂ ਕੋਲ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸਮਾਂ ਨਹੀਂ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਮੀਟਿੰਗ 'ਚ ਜਾਣ ਲਈ ਤਿਆਰ ਹਾਂ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ ਅਤੇ ਨਾ ਹੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ। [caption id="attachment_458046" align="aligncenter" width="300"]Tribute will be paid to the farmers martyred during the farmers' Protest on December 20 20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ[/caption] ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਕਿਸਾਨ ਦੀ ਹੋਂਦ ਖ਼ਤਮ ਹੋ ਜਾਵੇਗੀ। ਸਰਕਾਰ ਸਭ ਕੁੱਝ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ,ਜਿਸ ਨਾਲ ਸਭ ਕੁੱਝ ਮਹਿੰਗਾ ਹੋ ਜਾਵੇਗਾ। ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਸਰਦ ਰੁੱਤ ਸ਼ੈਸ਼ਨ 'ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਮੋਦੀ ਸਰਕਾਰ ਕਿਸਾਨ ਅੰਦੋਲਨ ਦੇ ਚਲਦਿਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਦਬਾਅ ਤੋਂ ਡਰਦੇ ਹੋਏ ਸਰਦ ਰੁੱਤ ਸ਼ੈਸ਼ਨ ਨਹੀਂ ਬਲਾਉਣਾ ਚਾਹੁੰਦੀ। -PTCNews


Top News view more...

Latest News view more...