Advertisment

20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ

author-image
Shanker Badra
Updated On
New Update
20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ
Advertisment
20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਉਥੇ ਹੀ ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ।
Advertisment
Tribute will be paid to the farmers martyred during the farmers' Protest on December 20 20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ 20 ਦਸੰਬਰ ਨੂੰ ਸ਼ਰਾਧਾਂਜਲੀ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 20 ਦਸੰਬਰ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਦੇਸ਼ ਦੇ ਸਾਰੇ ਪਿੰਡਾਂ 'ਚ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਸ਼ਰਾਧਾਂਜਲੀ ਦਿੱਤੀ ਜਾਵੇਗੀ। Tribute will be paid to the farmers martyred during the farmers' Protest on December 20 20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨ ਵਿਰੋਧੀ ਰਵੱਈਆਂ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਮਨ ਕੀ ਬਾਤ ਕਰਦੇ ਹਨ ਪਰ ਉਨ੍ਹਾਂ ਕੋਲ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸਮਾਂ ਨਹੀਂ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਮੀਟਿੰਗ 'ਚ ਜਾਣ ਲਈ ਤਿਆਰ ਹਾਂ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ ਅਤੇ ਨਾ ਹੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ। Tribute will be paid to the farmers martyred during the farmers' Protest on December 20 20 ਦਸੰਬਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਾਧਾਂਜਲੀ ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਕਿਸਾਨ ਦੀ ਹੋਂਦ ਖ਼ਤਮ ਹੋ ਜਾਵੇਗੀ। ਸਰਕਾਰ ਸਭ ਕੁੱਝ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ,ਜਿਸ ਨਾਲ ਸਭ ਕੁੱਝ ਮਹਿੰਗਾ ਹੋ ਜਾਵੇਗਾ। ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਸਰਦ ਰੁੱਤ ਸ਼ੈਸ਼ਨ 'ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਮੋਦੀ ਸਰਕਾਰ ਕਿਸਾਨ ਅੰਦੋਲਨ ਦੇ ਚਲਦਿਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਦਬਾਅ ਤੋਂ ਡਰਦੇ ਹੋਏ ਸਰਦ ਰੁੱਤ ਸ਼ੈਸ਼ਨ ਨਹੀਂ ਬਲਾਉਣਾ ਚਾਹੁੰਦੀ। -PTCNews publive-image-
punjab-news punjabi-news farmers-protest news-in-punjabi farmers-bill-2020 dilli-chalo farmer-protest-2020 ptc-stands-with-farmers
Advertisment

Stay updated with the latest news headlines.

Follow us:
Advertisment