Thu, Apr 25, 2024
Whatsapp

ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਭਵਨ ਵਿਖੇ ਸ਼ੁਰੂ ਹੋਈ ਸਰਬ ਪਾਰਟੀ ਮੀਟਿੰਗ, ਭਾਜਪਾ ਤੋਂ ਬਿਨ੍ਹਾਂ ਸਾਰੀਆਂ ਧਿਰਾਂ ਮੌਜੂਦ

Written by  Shanker Badra -- February 02nd 2021 01:09 PM
ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਭਵਨ ਵਿਖੇ ਸ਼ੁਰੂ ਹੋਈ ਸਰਬ ਪਾਰਟੀ ਮੀਟਿੰਗ, ਭਾਜਪਾ ਤੋਂ ਬਿਨ੍ਹਾਂ ਸਾਰੀਆਂ ਧਿਰਾਂ ਮੌਜੂਦ

ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਭਵਨ ਵਿਖੇ ਸ਼ੁਰੂ ਹੋਈ ਸਰਬ ਪਾਰਟੀ ਮੀਟਿੰਗ, ਭਾਜਪਾ ਤੋਂ ਬਿਨ੍ਹਾਂ ਸਾਰੀਆਂ ਧਿਰਾਂ ਮੌਜੂਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ, ਦਿੱਲੀ ਹਿੰਸਾ, ਸਿੰਘੂ ਸਰਹੱਦ 'ਤੇ ਕਿਸਾਨਾਂ' ਤੇ ਹੋਏ ਹਮਲੇ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪੜ੍ਹੋ ਹੋਰ ਖ਼ਬਰਾਂ : ਜਲਾਲਾਬਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਹਮਲਾ , ਕੀਤੀ ਫ਼ਾਇਰਿੰਗ [caption id="attachment_471462" align="aligncenter" width="750"]Tributes paid to farmers died during protests in All party meeting at Punjab Bhawan ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਭਵਨ ਵਿਖੇ ਸ਼ੁਰੂ ਹੋਈ ਸਰਬ ਪਾਰਟੀ ਮੀਟਿੰਗ, ਭਾਜਪਾ ਤੋਂ ਬਿਨ੍ਹਾਂ ਸਾਰੀਆਂ ਧਿਰਾਂ ਮੌਜੂਦ[/caption] ਖੇਤੀ ਕਾਨੂੰਨਾਂ ਬਾਰੇ ਅਗਲੀ ਰਣਨੀਤੀ ਤੈਅ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸੱਦੀ ਗਈ ਸਰਬ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹਨ।  ਮੁੱਖ ਮੰਤਰੀ ਨੇ ਸਾਰੀਆਂ ਪਾਰਟੀਆਂ ਨੂੰ ਸੱਦਾ ਦਿੱਤਾ ਸੀ ਕਿ ਉਹ ਕਿਸਾਨਾਂ ਦੇ ਹਿੱਤਾਂ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ। [caption id="attachment_471460" align="aligncenter" width="750"]Tributes paid to farmers died during protests in All party meeting at Punjab Bhawan ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਭਵਨ ਵਿਖੇ ਸ਼ੁਰੂ ਹੋਈ ਸਰਬ ਪਾਰਟੀ ਮੀਟਿੰਗ, ਭਾਜਪਾ ਤੋਂ ਬਿਨ੍ਹਾਂ ਸਾਰੀਆਂ ਧਿਰਾਂ ਮੌਜੂਦ[/caption] ਇਸ ਦੌਰਾਨ ਸਰਬ ਪਾਰਟੀ ਮੀਟਿੰਗਤੋਂ ਪਹਿਲਾਂ ਕਿਸਾਨ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿਚ 2 ਮਿੰਟ ਦਾ ਮੌਨ ਰੱਖਿਆ ਗਿਆ ਹੈ। ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤ ਭੂਸ਼ਣ ਆਸ਼ੂ ਵੀ ਮੀਟਿੰਗ ਵਿੱਚ ਮੌਜੂਦ ਹਨ। ਆਪ' ਸੰਸਦ ਮੈਂਬਰ ਭਗਵੰਤ ਮਾਨ ਸਰਬ ਪਾਰਟੀ ਮੀਟਿੰਗ ਵਿੱਚ ਪਹੁੰਚੇ ਹਨ ,ਜਦਕਿ ਭਾਜਪਾ ਨੇ ਸਰਬ ਪਾਰਟੀ ਮੀਟਿੰਗ ਦਾ ਬਾਈਕਾਟ ਕੀਤਾ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ 'ਚ ਹੋਵੇਗਾ ਚੱਕਾ ਜਾਮ [caption id="attachment_471463" align="aligncenter" width="750"] ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਭਵਨ ਵਿਖੇ ਸ਼ੁਰੂ ਹੋਈ ਸਰਬ ਪਾਰਟੀ ਮੀਟਿੰਗ, ਭਾਜਪਾ ਤੋਂ ਬਿਨ੍ਹਾਂ ਸਾਰੀਆਂ ਧਿਰਾਂ ਮੌਜੂਦ[/caption] ਇਸ ਮੌਕੇ ਕੈਪਟਨ ਨੇ ਕਿਹਾ ਕਿ ਇਹ ਬਹੁਤ ਦਰਦਨਾਕ ਹੈ ਕਿ ਸਾਡੇ ਕਿਸਾਨ ਇਸ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 88 ਦੇ ਕਰੀਬ ਕਿਸਾਨ ਇਸ ਸੰਘਰਸ਼ ਦੌਰਾਨ ਆਪਣੇ ਹੱਕਾਂ ਲਈ ਲੜਦੇ ਹੋਏ ਜਾਨਾਂ ਗੁਆ ਚੁੱਕੇ ਹਨ। ਦੱਸ ਦੇਈਏ ਕਿ ਜਿੱਥੇ ਇਸ ਮੀਟਿੰਗ 'ਚ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ ਹਨ, ਉੱਥੇ ਹੀ ਪੰਜਾਬ ਭਾਜਪਾ ਵੱਲੋਂ ਕੋਈ ਵੀ ਆਗੂ ਇਸ ਮੀਟਿੰਗ 'ਚ ਸ਼ਾਮਲ ਨਹੀਂ ਹੋਇਆ ਹੈ। -PTCNews


Top News view more...

Latest News view more...