Sat, Apr 27, 2024
Whatsapp

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬਿਆਨ ਨੇ ਛਿੜਕਿਆ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ , ਦੇਖੋ ਵੀਡੀਓ

Written by  Shanker Badra -- February 02nd 2019 12:01 PM -- Updated: February 02nd 2019 12:03 PM
ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬਿਆਨ ਨੇ ਛਿੜਕਿਆ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ , ਦੇਖੋ ਵੀਡੀਓ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬਿਆਨ ਨੇ ਛਿੜਕਿਆ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ , ਦੇਖੋ ਵੀਡੀਓ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬਿਆਨ ਨੇ ਛਿੜਕਿਆ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ , ਦੇਖੋ ਵੀਡੀਓ:ਚੰਡੀਗੜ੍ਹ : ਕੈਪਟਨ ਸਰਕਾਰ ਦੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਫੋਕੇ ਲਾਅਰਿਆਂ ਤੋਂ ਬਾਅਦ ਕਰਜ਼ੇ ਤੋਂ ਤੰਗ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਕਿਸਾਨਾਂ ਵੱਲੋਂ ਆਰਥਿਕ ਮੰਦਹਾਲੀ ਦੇ ਦੌਰ ਦੇ ਚੱਲਦਿਆਂ ਆਏ ਦਿਨ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਪੰਜਾਬ ਲਈ ਚਿੰਤਾ ਦਾ ਵਿਸ਼ਾ ਹਨ।ਪੰਜਾਬ ਅੰਦਰ ਕਰਜ਼ੇ ਕਾਰਨ ਕਿਸਾਨ ਖ਼ੁਦਕੁਸ਼ੀਆਂ ਜਾਰੀ ਹਨ। [caption id="attachment_249906" align="aligncenter" width="300"]Tripat Rajinder Singh Bajwa farmers suicides About Non-responsible statement ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬਿਆਨ ਨੇ ਛਿੜਕਿਆ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ , ਦੇਖੋ ਵੀਡੀਓ[/caption] ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਸਾਨ ਖੁਦਕੁਸ਼ੀਆਂ ਬਾਰੇ ਇੱਕ ਗੈਰ ਜਿੰਮੇਵਾਰ ਬਿਆਨ ਦਿੱਤਾ ਹੈ।ਜਿਸ ਵਿੱਚ ਬਾਜਵਾ ਨੇ ਕਿਸਾਨ ਖੁਦਕੁਸ਼ੀਆਂ ਬਾਰੇ ਪੁੱਛੇ ਇੱਕ ਇੰਟਰਵਿਊ ਵਿੱਚ ਕਿਹਾ ਹੈ ਕਿ ਜੇਕਰ 2 ਲੱਖ ਪਿੱਛੇ ਕੋਈ ਕਿਸਾਨ ਖੁਦਕੁਸ਼ੀ ਕਰਦਾ ਹੈ ਤਾਂ ਅਸੀਂ ਕੀ ਕਹਿ ਸਕਦੇ ਹਾਂ, ਇਸ ਦਾ ਕੋਈ ਹੋਰ ਵੀ ਕਾਰਨ ਹੋ ਸਕਦਾ ਹੈ।ਜਿਸ ਤੋਂ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਇਸ ਬਿਆਨ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। [caption id="attachment_249908" align="aligncenter" width="300"]Tripat Rajinder Singh Bajwa farmers suicides About Non-responsible statement ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬਿਆਨ ਨੇ ਛਿੜਕਿਆ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ , ਦੇਖੋ ਵੀਡੀਓ[/caption] ਦੱਸ ਦੇਈਏ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦਾ ਦਰਦ ਸਮਝਣ ਦੇ ਦਾਅਵੇ ਕਰਦੇ ਹੋਏ ਕਰਜ਼ ਮੁਆਫੀ ਦੀ ਮੁਹਿੰਮ ਚਲਾ ਰਹੀ ਹੈ ਤੇ ਦੂਜੇ ਪਾਸੇ ਸਰਕਾਰ ਦੇ ਆਪਣੇ ਹੀ ਮੰਤਰੀ ਕਿਸਾਨਾਂ ਦੀ ਇਸ ਮਜਬੂਰੀ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖ ਰਹੇ ਹਨ। [caption id="attachment_249907" align="aligncenter" width="300"]Tripat Rajinder Singh Bajwa farmers suicides About Non-responsible statement ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬਿਆਨ ਨੇ ਛਿੜਕਿਆ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ , ਦੇਖੋ ਵੀਡੀਓ[/caption] ਜ਼ਿਕਰਯੋਗ ਹੈ ਕਿ ਪੰਜਾਬ ਨੂੰ ਭਾਰਤ ਦਾ ਅੰਨਦਾਤਾ ਕਿਹਾ ਜਾਂਦਾ ਹੈ।ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ ਦੀ ਜ਼ਿਆਦਾਤਰ ਪੇਂਡੂ ਅਬਾਦੀ ਅੱਜ ਵੀ ਖੇਤੀਬਾੜੀ ਦੇ ਧੰਦੇ ਨਾਲ ਆਪਣਾ ਜੀਵਨ ਚਲਾਉਂਦੀ ਹੈ।ਭਾਰਤ ਵਿੱਚ ਭੁੱਖਮਰੀ ਵਰਗੀ ਸਮੱਸਿਆ ਨੂੰ ਰੋਕਣ ਲਈ ਪੰਜਾਬ ਦੇ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਖਾਣ ਵਾਲੀਆਂ ਫਸਲਾਂ ਦੇ ਉਤਪਾਦਨ ਵਿੱਚ ਵਾਧਾ ਕਰਕੇ ਵਿਸ਼ੇਸ਼ ਯੋਗਦਾਨ ਦਿੱਤਾ ਹੈ ਪਰ ਅੱਜ ਪੰਜਾਬ ਦੀ ਕਿਸਾਨੀ ਦੇ ਹਾਲਾਤ ਕਾਫੀ ਤਰਸਯੋਗ ਹਾਲਤ ਵਿੱਚ ਹਨ।

 
View this post on Instagram
 

#ptcnews

A post shared by PTC News (Official) (@ptc_news) on


-PTCNews

Top News view more...

Latest News view more...