ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

By Ravinder Singh -- June 10, 2022 9:40 am

ਡੇਰਾਬੱਸੀ: ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ 20 ਸਾਲਾ ਪ੍ਰਸ਼ੰਸਕ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਉਸ ਨੇ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖੀ ਅਤੇ ਉਦੋਂ ਤੋਂ ਹੀ ਪਰੇਸ਼ਾਨੀ 'ਚ ਸੀ। ਫਿਰ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ।


ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਨੇ ਉਸਨੂੰ ਪਸੰਦ ਕਰਨ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਹੋਏ ਸ਼ਰਧਾਂਜ਼ਲੀ ਸਮਾਗਮ ਤੋਂ ਬਾਅਦ ਪ੍ਰੇਸ਼ਾਨ ਚਲ ਰਹੇ ਇਕ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੇ ਆਪ ਨੂੰ ਖਤਮ ਕਰ ਲਿਆ ਹੈ। ਡੇਰਾਬੱਸੀ ਦੇ 20 ਸਾਲਾ ਜਸਵਿੰਦਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਥੋਂ ਡਾਕਟਰਾਂ ਨੇ ਚੰਡੀਗੜ੍ਹ ਭੇਜ ਦਿੱਤਾ। ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਜਸਵਿੰਦਰ ਸਿੰਘ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਭੋਗ ਤੋਂ ਬਾਅਦ ਪ੍ਰੇਸ਼ਾਨ ਸੀ। ਸਿੱਧੂ ਦਾ ਸ਼ਰਧਾਂਜਲੀ ਸਮਾਗਮ ਉਸਨੇ ਸਾਰਾ ਲਾਈਵ ਦੇਖਿਆ ਜਿਸ ਤੋਂ ਬਾਅਦ ਉਹ ਪ੍ਰੇਸ਼ਾਨ ਚਲ ਰਿਹਾ ਸੀ।

ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦਾ ਲੜਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ ਅਤੇ ਉਸ ਦੇ ਗੀਤ ਬਹੁਤ ਸੁਣਦਾ ਸੀ। ਆਪਣੇ ਚਹੇਤੇ ਗਾਇਕ ਦੇ ਕਤਲ ਤੋਂ ਬਾਅਦ ਉਸ ਨੂੰ ਵੱਡਾ ਝਟਕਾ ਲੱਗਾ ਅਤੇ ਉਸ ਦਿਨ ਤੋਂ ਹੀ ਉਹ ਪਰੇਸ਼ਾਨੀ ਵਿਚ ਸੀ।

ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀਸਿੱਧੂ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖ ਕੇ ਉਸ ਨੇ ਪਰੇਸ਼ਾਨ ਹੋ ਕੇ ਰਾਤ 12.30 ਵਜੇ ਦੇ ਕਰੀਬ ਜ਼ਹਿਰੀਲੀ ਚੀਜ਼ ਪੀ ਲਈ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਵੀਰਵਾਰ ਸਵੇਰੇ 9.30 ਵਜੇ ਇੱਥੇ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਮਾੜੇ ਪ੍ਰਬੰਧਾਂ ਨੂੰ ਲੈ ਭੜਕੇ ਲੋਕ

  • Share