ਪਾਕਿਸਤਾਨ: ਅੱਤਵਾਦੀ ਹਮਲੇ 'ਚ 6 ਸੁਰੱਖਿਆ ਕਰਮੀਆਂ ਦੀ ਮੌਤ, 22 ਲੋਕ ਜ਼ਖ਼ਮੀ
ਪੇਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਇਕ ਕਿਲੇ ਦੇ ਅੰਦਰ ਸਥਿਤ ਸੁਰੱਖਿਆ ਹੈੱਡਕੁਆਰਟਰ 'ਤੇ ਬੁੱਧਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਘੱਟੋ-ਘੱਟ 6 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 22 ਹੋਰ ਜ਼ਖਮੀ ਹੋ ਗਏ। ਜ਼ਿਲਾ ਪੁਲਸ ਅਧਿਕਾਰੀ ਵਕਾਰ ਅਹਿਮਦ ਖਾਨ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੱਖਣੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਐੱਫ.ਸੀ. ਲਾਈਨ 'ਤੇ ਹਮਲਾ ਕੀਤਾ। ਮੁਕਾਬਲੇ ਵਿੱਚ ਤਿੰਨ ਹਮਲਾਵਰ ਵੀ ਮਾਰੇ ਗਏ।
ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਟੈਂਕ ਜ਼ਿਲ੍ਹੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ:ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ ਨਹੀਂ ਰਹੇ
ਹਾਲਾਂਕਿ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਹੋ ਸਕੀ। ਖਬਰਾਂ ਮੁਤਾਬਕ ਬੀਤੀ ਰਾਤ ਖੈਬਰ ਪਖਤੂਨਖਵਾ ਦੇ ਟਾਂਕ ਜ਼ਿਲ੍ਹੇ 'ਚ ਆਤਮਘਾਤੀ ਹਮਲਾਵਰਾਂ ਨੇ ਐਫਸੀ ਕੋਰਟ 'ਤੇ ਹਮਲਾ ਕੀਤਾ। ਜਾਣਕਾਰੀ ਦੇ ਮੁਤਾਬਿਕ ਅੱਤਵਾਦੀ ਨੁਸ਼ਕੀ ਤੇ ਪੰਜਗੁਰ ਦੇ ਸਟਾਈਲ 'ਚ ਹਮਲਾ ਕਰ ਰਹੇ ਸੀ। ਅੱਤਵਾਦੀ ਨੁਸ਼ਕੀ ਅਤੇ ਪੰਜਗੁਰ ਵਿੱਚ ਕਈ ਦਿਨਾਂ ਤੋਂ ਕੈਂਪ ਦੇ ਅੰਦਰ ਲੁਕੇ ਹੋਏ ਸੀ ਅਤੇ ਉਨ੍ਹਾਂ ਨੇ ਦਰਜਨਾਂ ਜਵਾਨਾਂ ਨੂੰ ਮਾਰ ਦਿੱਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾਵਰ ਮਾਰੂ ਅਮਰੀਕੀ ਹਥਿਆਰਾਂ ਨਾਲ ਲੈਸ ਸੀ। ਮੌਕੇ ਤੋਂ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਇਲਾਕੇ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ।
-PTC News