ਦਸਤਾਰ ਪੰਜਾਬ ਦੀ ਸ਼ਾਨ ਹੈ, ਇਸ 'ਤੇ ਕੋਈ ਰਾਜਨੀਤੀ ਨਹੀਂ : ਮਨੀਸ਼ ਤਿਵਾੜੀ
ਲੁਧਿਆਣਾ: ਬੁੱਧਵਾਰ ਨੂੰ ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਸਿਆਸੀ ਨੇਤਾਵਾਂ ਲਈ ਦਸਤਾਰ ਨੂੰ ਇੱਕ ਸੁਵਿਧਾਜਨਕ ਸਿਆਸੀ ਸਾਧਨ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੀਆਂ ਟਿੱਪਣੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸੀ, ਜਿਨ੍ਹਾਂ ਨੇ ਪੰਜਾਬ ਵਿੱਚ ਆਪੋ-ਆਪਣੇ ਚੋਣ ਪ੍ਰਚਾਰ ਦੌਰਾਨ "ਦਸਤਾਰ" ਸਜਾਈ ਸੀ।
ਮਨੀਸ਼ ਤਿਵਾੜੀ ਨੇ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਤਾਰ ਪੰਜਾਬ ਦੀ ਸ਼ਾਨ ਹੈ, ਇਸ ਲਈ ਇਸ ਨੂੰ ਪਹਿਨਣ 'ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਇਹ ਟਿੱਪਣੀ ਪ੍ਰਧਾਨ ਮੰਤਰੀ ਮੋਦੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪੋ-ਆਪਣੀਆਂ ਪਾਰਟੀਆਂ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਪੱਗ ਬੰਨ੍ਹ ਕੇ ਪੰਜਾਬ ਆਉਣ ਤੋਂ ਬਾਅਦ ਆਈ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ, ਉਪ ਰਾਸ਼ਟਰਪਤੀ ਨੇ ਗਾਇਕ-ਸੰਗੀਤਕਾਰ ਬੱਪੀ ਲਹਿਰੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਮੰਗਲਵਾਰ ਨੂੰ ਇਸ ਵਿਸ਼ੇ 'ਤੇ ਨੇਤਾਵਾਂ ਦੀ ਨਿੰਦਾ ਕੀਤੀ ਸੀ ਅਤੇ ਕਿਹਾ ਸੀ ਕਿ ਸਟੇਜ 'ਤੇ ਸਿਰਫ਼ ਪੱਗ ਬੰਨ੍ਹਣ ਨਾਲ ਕੋਈ 'ਸਰਦਾਰ' (ਸਿੱਖ) ਨਹੀਂ ਬਣ ਜਾਂਦਾ। ਵਾਡਰਾ ਨੇ ਅੰਮ੍ਰਿਤਸਰ ਵਿੱਚ ਆਪਣੇ ਰੋਡ ਸ਼ੋਅ ਦੌਰਾਨ ਗੱਲਬਾਤ ਕਰਦਿਆਂ ਕਿਹਾ ਸੀ "ਪ੍ਰਧਾਨ ਮੰਤਰੀ ਮੋਦੀ ਅਤੇ ਕੇਜਰੀਵਾਲ ਪੰਜਾਬ ਵਿੱਚ ਆਉਂਦੇ ਹਨ ਅਤੇ ਸਟੇਜਾਂ 'ਤੇ ਪੱਗਾਂ ਬੰਨ੍ਹਦੇ ਹਨ। ਸਿਰਫ਼ ਪੱਗ ਬੰਨ੍ਹਣ ਨਾਲ ਉਹ ਸਰਦਾਰ ਨਹੀਂ ਬਣ ਜਾਂਦੇ ਹਨ। ਉਨ੍ਹਾਂ ਨੂੰ ਦੱਸੋ ਕਿ ਅਸਲੀ ਸਰਦਾਰ ਕੌਣ ਹੈ।"
ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਮਹਿਲਾ ਮਿੱਤਰ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਸਿੱਧੂ ਨਾਲ ਆਖਰੀ PHOTO ਵਾਇਰਲ
ਪ੍ਰਿਅੰਕਾ ਨੇ ਅੱਗੇ ਕਿਹਾ ਸੀ ਕਿ "ਉਹਨਾਂ ਨੂੰ ਇਸ ਪੱਗ ਦੀ ਮੇਹਨਤ ਅਤੇ ਦਲੇਰੀ ਬਾਰੇ ਦੱਸੋ 'ਤੇ ਪੰਜਾਬ, ਪੰਜਾਬੀਆਂ ਦਾ ਹੈ ਅਤੇ ਉਹ ਇਸਨੂੰ ਚਲਾਉਣਗੇ।"
ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਂਣਾ 20 ਫਰਵਰੀ ਨੂੰ ਇੱਕ ਪੜਾਅ ਵਿੱਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
-PTC News