ਮੁੱਖ ਖਬਰਾਂ

ਟੀਵੀ ਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ , ਵੱਖ -ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

By Shanker Badra -- November 15, 2019 12:50 pm

ਟੀਵੀ ਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ , ਵੱਖ -ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ:ਅੰਮ੍ਰਿਤਸਰ :  ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ ਹੈ। ਦੱਸਿਆ ਜਾਂਦਾ ਹੈ ਕਿ ਉਹ ਪਿਛਲੇ ਪੰਜ ਛੇ ਸਾਲਾਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ ਜਾਵੇਗਾ।

TV Actor Narinder Jattu last Late night Death , Today last funeral ਟੀਵੀ ਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ , ਵੱਖ -ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਸੰਗੀਤ ਨਾਟਕ ਅਕੈਡਮੀ ਦੇ ਪ੍ਰਧਾਨ ਕੇਵਲ ਧਾਲੀਵਾਲ ,ਸ਼੍ਰੋਮਣੀ ਅਦਾਕਾਰਾ ਜਤਿੰਦਰ ਕੌਰ, ਸ਼੍ਰੋਮਣੀ ਗਾਇਕਾ ਗੁਰਮੀਤ ਬਾਵਾ ਤੇ ਨਾਟਕਕਾਰ ਜਤਿੰਦਰ ਬਰਾੜ ਸਮੇਤ ਵੱਖ -ਵੱਖ ਸ਼ਖ਼ਸੀਅਤਾਂ ਵੱਲੋਂ ਨਰਿੰਦਰ ਜੱਟੂ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ।

TV Actor Narinder Jattu last Late night Death , Today last funeral ਟੀਵੀ ਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ , ਵੱਖ -ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਦੱਸ ਦੇਈਏ ਕਿ ਇਸ ਸਾਲ ਅਗਸਤ ਮਹੀਨੇ ਪੰਜਾਬ ਨਾਟਸ਼ਾਲਾ ਵਿਖੇ ਅਦਾਕਾਰ ਨਰਿੰਦਰ ਜੱਟੂ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਨਵਾਜ਼ਿਆ ਗਿਆ ਸੀ। ਉਸ ਐਵਾਰਡ ਸਮਾਗਮ ਵਿਚ ਸ਼੍ਰੋਮਣੀ ਨਾਟਕਕਾਰ ਜਤਿੰਦਰ ਬਰਾੜ ਤੇ ਫਿਲਮੀ ਅਦਾਕਾਰ ਹਰਦੀਪ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।

TV Actor Narinder Jattu last Late night Death , Today last funeral ਟੀਵੀ ਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ , ਵੱਖ -ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਜ਼ਿਕਰਯੋਗ ਹੈ ਕਿ ਅਦਾਕਾਰ ਨਰਿੰਦਰ ਜੱਟੂ ਨੇ ਅਦਾਕਾਰੀ ਦੇ ਖੇਤਰ ਵਿਚ ਵਿਲੱਖਣ ਪੈੜਾਂ ਪਾਈਆਂ ਹਨ। ਉਨ੍ਹਾਂ ਨੇ ਮੁਲਕ ਤੋਂ ਇਲਾਵਾ ਪਰਦੇਸਾਂ ਵਿਚ ਵੀ ਰੰਗਮੰਚ ਦੀਆਂ ਪੇਸ਼ਕਾਰੀਆਂ ਕਰਨ ਤੋਂ ਇਲਾਵਾ ਰੇਡੀਓ, ਟੀਵੀ ਤੇ ਫਿਲਮਾਂ ਵਿਚ ਵੀ ਅਦਾਕਾਰੀ ਦੇ ਜੌਹਰ ਵਿਖਾਏ ਹਨ। ਅਦਾਕਾਰ ਨਰਿੰਦਰ ਜੱਟੂ ਨੂੰ 'ਪਰਛਾਂਵੇ ਬੋਲ ਪਏ' ਤੇ 'ਗ਼ੁਲਦਸਤਾ' ਡਰਾਮਾ ਲਿਖਣ ਤੇ ਪੰਜਾਬ ਸਰਕਾਰ ਤੇ 'ਰੰਗ ਟੋਲੀ' ਡਰਾਮਾ ਲਈ ਕੇਂਦਰ ਸਰਕਾਰ ਵੱਲੋਂ ਮਾਣ ਸਨਮਾਨ ਪ੍ਰਾਪਤ ਹੋ ਚੁੱਕਾ ਹੈ।
-PTCNews

  • Share