Wed, Apr 24, 2024
Whatsapp

ਮੋਗਾ ਨੇੜੇ 2 ਬੱਸਾਂ ਦੀ ਆਹਮੋ -ਸਾਹਮਣੇ ਭਿਆਨਕ ਟੱਕਰ , 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

Written by  Shanker Badra -- July 23rd 2021 09:27 AM
ਮੋਗਾ ਨੇੜੇ 2 ਬੱਸਾਂ ਦੀ ਆਹਮੋ -ਸਾਹਮਣੇ ਭਿਆਨਕ ਟੱਕਰ  , 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

ਮੋਗਾ ਨੇੜੇ 2 ਬੱਸਾਂ ਦੀ ਆਹਮੋ -ਸਾਹਮਣੇ ਭਿਆਨਕ ਟੱਕਰ , 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

ਮੋਗਾ : ਮੋਗਾ- ਅੰਮ੍ਰਿਤਸਰ ਰੋਡ 'ਤੇ ਅੱਜ ਸਵੇਰੇ 2 ਬੱਸਾਂ ਦੀ ਆਹਮੋ -ਸਾਹਮਣੇ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਅਤੇ ਸਮਾਜ ਸੇਵਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਹੈ। [caption id="attachment_517017" align="aligncenter" width="300"] ਮੋਗਾ ਨੇੜੇ 2 ਬੱਸਾਂ ਦੀ ਆਹਮੋ -ਸਾਹਮਣੇ ਭਿਆਨਕ ਟੱਕਰ , 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ[/caption] ਇਸ ਘਟਨਾ ਦਾ ਪਤਾ ਚਲਦਿਆਂ ਹੀ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹਾਂਸ ਡੀਐੱਸਪੀ ਧਰਮਕੋਟ ਸਰਦਾਰ ਸੁਬੇਗ ਸਿੰਘ ਮੌਕੇ 'ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਹੈ। ਜਾਣਕਾਰੀ ਅਨੁਸਾਰ ਇਹ ਵੀ ਪਤਾ ਚੱਲਿਆ ਕਿ ਸ਼ਹਿਜ਼ਾਦਾ ਬੱਸ ਜੀਰਾ ਤੋਂ ਚੰਡੀਗੜ੍ਹ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਸੀ। [caption id="attachment_517018" align="aligncenter" width="300"] ਮੋਗਾ ਨੇੜੇ 2 ਬੱਸਾਂ ਦੀ ਆਹਮੋ -ਸਾਹਮਣੇ ਭਿਆਨਕ ਟੱਕਰ , 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ[/caption] ਡਿਪਟੀ ਕਮਿਸ਼ਨਰ ਸੰਦੀਪ ਹਾਂਸ ਨੇ ਕਿਹਾ ਕਿ ਅੱਜ ਜੋ ਹਾਦਸਾ ਵਾਪਰਿਆ ਹੈ, ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਪ੍ਰਾੲੀਵੇਟ ਬੱਸ ਦੀ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਦਰਜਨਾਂ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹਨ,ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਹੈ। [caption id="attachment_517019" align="aligncenter" width="300"] ਮੋਗਾ ਨੇੜੇ 2 ਬੱਸਾਂ ਦੀ ਆਹਮੋ -ਸਾਹਮਣੇ ਭਿਆਨਕ ਟੱਕਰ , 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ[/caption] ਇਸ ਮੌਕੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਸੀ। ਪੰਜਾਹ ਤੋਂ ਸੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ,ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਮੋਗਾ ਪਹੁੰਚਾਇਆ ਗਿਆ ਹੈ। ਇਸ ਮੌਕੇ ਕੇਵਲ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਬੜੀ ਮੁਸ਼ੱਕਤ ਦੇ ਨਾਲ ਦੋਵਾਂ ਬੱਸਾਂ ਵਿੱਚੋਂ ਬਾਹਰ ਕੱਢਿਆ ਅਤੇ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। -PTCNews


Top News view more...

Latest News view more...