ਮੁੱਖ ਖਬਰਾਂ

ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ , 2 ਗੰਭੀਰ ਜ਼ਖ਼ਮੀ

By Shanker Badra -- December 13, 2021 3:40 pm

ਭੋਗਪੁਰ : ਅੱਜ ਸਵੇਰੇ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਭੋਗਪੁਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਅਤੇ ਉਸਦੀ ਪਤਨੀ ਦੀ ਮੌਤ ਹੋ ਗਈ ਹੈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਹਨ।

ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ , 2 ਗੰਭੀਰ ਜ਼ਖ਼ਮੀ

ਮ੍ਰਿਤਕਾਂ ਦੀ ਪਛਾਣ ਪੰਜਾਬ ਪੁਲਿਸ ਦੇ ਏ.ਐਸ.ਆਈ. ਜਸਵਿੰਦਰ ਸਿੰਘ (27) ਪੁੱਤਰ ਅੰਮ੍ਰਿਤ ਲਾਲ ਵਾਸੀ ਉੜਮੁੜ ਟਾਂਡਾ ਅਤੇ ਉਸਦੀ ਪਤਨੀ ਜਸਬੀਰ ਕੌਰ (24) ਵਜੋਂ ਹੋਈ ਹੈ। ਇਸ ਦਰਦਨਾਕ ਹਾਦਸੇ ਵਿੱਚ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।

ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ , 2 ਗੰਭੀਰ ਜ਼ਖ਼ਮੀ

ਜਾਣਕਾਰੀ ਅਨੁਸਾਰ ਮ੍ਰਿਤਕ ਪੁਲੀਸ ਮੁਲਾਜ਼ਮ ਆਪਣੀ ਪਤਨੀ ਨਾਲ ਦਵਾਈ ਲੈਣ ਲਈ ਜਲੰਧਰ ਜਾ ਰਿਹਾ ਸੀ, ਜਦੋਂਕਿ ਦੂਜੀ ਕਾਰ ਜਲੰਧਰ ਤੋਂ ਭੋਗਪੁਰ ਵੱਲ ਸੜਕ 'ਤੇ ਆ ਰਹੀ ਸੀ। ਜਲੰਧਰ ਸਾਈਡ ਤੋਂ ਆ ਰਹੀ ਕਾਰ ਜਦੋਂ ਡੱਲੀ ਨੇੜੇ ਪੁੱਜੀ ਤਾਂ ਅਚਾਨਕ ਬੇਕਾਬੂ ਹੋ ਕੇ ਦੂਜੀ ਸੜਕ 'ਤੇ ਚਲੀ ਗਈ ਅਤੇ ਸਾਹਮਣਿਓਂ ਆ ਰਹੀ ਕਾਰ ਨਾਲ ਟਕਰਾ ਗਈ।

ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ , 2 ਗੰਭੀਰ ਜ਼ਖ਼ਮੀ

ਇਹ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ ਕਾਰ ਸਵਾਰ ਵਿਅਕਤੀ ਦੀ ਅਤੇ ਉਸਦੀ ਪਤਨੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਾਲੀ ਥਾਂ 'ਤੇ ਇਕੱਠੇ ਹੋਏ ਲੋਕਾਂ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews

  • Share