Tue, Jul 15, 2025
Whatsapp

ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਸ਼ਹੀਦ, 2 ਨਾਗਰਿਕਾਂ ਦੀ ਮੌਤ 

Reported by:  PTC News Desk  Edited by:  Shanker Badra -- June 12th 2021 01:53 PM
ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਸ਼ਹੀਦ, 2 ਨਾਗਰਿਕਾਂ ਦੀ ਮੌਤ 

ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਸ਼ਹੀਦ, 2 ਨਾਗਰਿਕਾਂ ਦੀ ਮੌਤ 

ਸੋਪੋਰ : ਜੰਮੂ ਕਸ਼ਮੀਰ ਦੇ ਸੋਪੋਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 2 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ ਜਦੋਂਕਿ ਦੋ ਨਾਗਰਿਕਾਂ ਦੀ ਮੌਤ ਹੋ ਗਈ ਹੈ। ਅੱਤਵਾਦੀਆਂ ਨੇ ਅੱਜ ਸੋਪੋਰ ਦੇ ਅਰਮਾਪੋਰਾ ਵਿੱਚ ਨਾਕੇ ਨੇੜੇ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਉੱਤੇ ਹਮਲਾ ਕੀਤਾ, ਜਿਸ ਵਿੱਚ 4 ਵਿਅਕਤੀ ਮਾਰੇ ਗਏ ਸਨ। ਇਸ ਹਮਲੇ ਵਿੱਚ 3 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। [caption id="attachment_505657" align="aligncenter" width="300"] ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਸ਼ਹੀਦ, 2 ਨਾਗਰਿਕਾਂ ਦੀ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੀ ਰਾਜਨੀਤੀ 'ਚ ਇਕ ਵੱਡਾ ਧਮਾਕਾ , ਬਸਪਾ 20 ਅਤੇ ਸ਼੍ਰੋਮਣੀ ਅਕਾਲੀ ਦਲ 97 ਸੀਟਾਂ 'ਤੇ ਲੜੇਗੀ 2022 ਦੀਆਂ ਚੋਣਾਂ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਉੱਤਰੀ ਕਸ਼ਮੀਰ ਦੇ ਸੋਪੋਰ ਵਿਚ ਅਰਮਾਪੋਰਾ ਨੇੜੇ ਸੁਰੱਖਿਆ ਬਲਾਂ 'ਤੇ ਹਮਲੇ ਕੀਤੇ, ਜਿਸ ਵਿਚ 4 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਨ੍ਹਾਂ ਵਿੱਚ ਦੋ ਆਮ ਨਾਗਰਿਕ ਸ਼ਾਮਲ ਹਨ। ਜਦਕਿ 2 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ। ਡੀਜੀਪੀ ਦਿਲਬਾਗ ਸਿੰਘ ਨੇ ਸੋਪੋਰ ਹਮਲੇ ਬਾਰੇ ਦੱਸਿਆ ਕਿ ਹਮਲੇ ਵਿੱਚ 4 ਵਿਅਕਤੀ ਮਾਰੇ ਗਏ ਸਨ। ਮਾਰੇ ਗਏ ਲੋਕਾਂ ਵਿਚ 2 ਪੁਲਿਸ ਮੁਲਾਜ਼ਮ ਸ਼ਹੀਦ ਹੋਏ ਅਤੇ 2 ਹੋਰ ਨਾਗਰਿਕ ਮਰੇ ,ਜੋ ਸਬਜ਼ੀ ਵਿਕਰੇਤਾ ਸਨ। [caption id="attachment_505659" align="aligncenter" width="300"]Two Cops, Two Civilians Killed in Terrorist Attack in Jammu And Kashmir’s Sopore ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀ ਹਮਲਾ, 2 ਪੁਲਿਸ ਮੁਲਾਜ਼ਮ ਸ਼ਹੀਦ, 2 ਨਾਗਰਿਕਾਂ ਦੀ ਮੌਤ[/caption] ਇਸ ਅੱਤਵਾਦੀ ਹਮਲੇ ਵਿਚ 3 ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਇਕ ਨਾਗਰਿਕ ਵੀ ਜ਼ਖਮੀ ਹੋਇਆ ਹੈ। ਇਸ ਤਰ੍ਹਾਂ ਹਮਲੇ ਵਿੱਚ 4 ਵਿਅਕਤੀ ਮਾਰੇ ਗਏ, ਜਦੋਂ ਕਿ 3 ਲੋਕ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਅਚਾਨਕ ਸੁਰੱਖਿਆ ਬਲਾਂ ਦੀ ਸਾਂਝੀ ਟੀਮ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। -PTCNews


Top News view more...

Latest News view more...

PTC NETWORK
PTC NETWORK