26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ 'ਚ ਅਦਾਲਤ ਨੇ ਸਾਬਕਾ ਫ਼ੌਜੀਆਂ ਨੂੰ ਦਿੱਤੀ ਜ਼ਮਾਨਤ
ਨਵੀਂ ਦਿੱਲੀ : 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਜੇਲ੍ਹ 'ਚ ਬੰਦ 2 ਸਾਬਕਾ ਫ਼ੌਜੀਆਂ ਜੀਤ ਸਿੰਘ (70) ਵਾਸੀ ਜ਼ਿਲ੍ਹਾ ਸੰਗਰੂਰ ਅਤੇ ਗੁਰਮੁਖ ਸਿੰਘ (80) ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।
[caption id="attachment_474367" align="aligncenter" width="300"]
26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ 'ਚ ਅਦਾਲਤ ਨੇ ਸਾਬਕਾ ਫ਼ੌਜੀਆਂ ਨੂੰ ਦਿੱਤੀ ਜ਼ਮਾਨਤ[/caption]
ਪੜ੍ਹੋ ਹੋਰ ਖ਼ਬਰਾਂ : ਮਹਾਂਪੰਚਾਇਤ 'ਚ ਬੋਲੇ ਕਿਸਾਨ ਆਗੂ ਰਾਕੇਸ਼ ਟਿਕੈਤ , ਕਿਹਾ -ਲੁਟੇਰਿਆਂ ਦਾ ਆਖ਼ਰੀ ਬਾਦਸ਼ਾਹ ਹੈ ਮੋਦੀ
ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਵੀ ਇਹ ਮੰਨਿਆ ਹੈ ਕਿ ਦੋਹਾਂ ਨੂੰ ਜੇਲ੍ਹ 'ਚ ਰੱਖਣਾ ਸਹੀ ਨਹੀਂ ਹੈ। ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ।
[caption id="attachment_474365" align="aligncenter" width="1125"]
26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ 'ਚ ਅਦਾਲਤ ਨੇ ਸਾਬਕਾ ਫ਼ੌਜੀਆਂ ਨੂੰ ਦਿੱਤੀ ਜ਼ਮਾਨਤ[/caption]
ਦਿੱਲੀ ਪੁਲਿਸ ਨੇ ਹਿੰਸਾ ਨੂੰ ਅੰਜਾਮ ਦੇਣ ਵਾਲੇ ਤਕਰੀਬਨ 50 ਲੋਕਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਇਸ ਵਿਚਕਾਰ ਅੱਜ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਮੌਕੇ ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਦੋ ਸਾਬਕਾ ਫ਼ੌਜੀਆਂ ਦੇ ਨਾਮ ਵੀ ਸ਼ਾਮਿਲ ਸਨ।
[caption id="attachment_474364" align="aligncenter" width="700"]
26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ 'ਚ ਅਦਾਲਤ ਨੇ ਸਾਬਕਾ ਫ਼ੌਜੀਆਂ ਨੂੰ ਦਿੱਤੀ ਜ਼ਮਾਨਤ[/caption]
ਪੜ੍ਹੋ ਹੋਰ ਖ਼ਬਰਾਂ : ਗੁਰਨਾਮ ਸਿੰਘ ਚੰਡੂਨੀ ਦਾ ਵੱਡਾ ਬਿਆਨ , ਜੇ ਸਰਕਾਰ MSP 'ਤੇ ਕਾਨੂੰਨ ਬਣਾਏ ਤਾਂ ਸੋਧਾਂ 'ਤੇ ਵਿਚਾਰ ਹੋ ਸਕਦੈ
ਦੱਸਣਯੋਗ ਹੈ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਵਿੱਚ ਝੜਪਾਂ ਹੋਈਆਂ ਸਨ। ਇਸ ਸਮੇਂ ਦੌਰਾਨ ਬਹੁਤ ਸਾਰੇ ਮੁਜ਼ਾਹਰਾਕਾਰੀ ਟਰੈਕਟਰ ਚਲਾ ਕੇ ਲਾਲ ਕਿਲ੍ਹੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਉਥੇ ਦੇ ਪਰਦੇ ਤੇ ਧਾਰਮਿਕ ਝੰਡਾ ਲਾਇਆ ਸੀ। ਦੀਪ ਸਿੱਧੂ ਉੱਪਰ ਇਲਜ਼ਾਮ ਹੈ ਕਿ ਉਸ ਨੇ 25 ਅਤੇ 26 ਤਰੀਕ ਨੂੰ ਪ੍ਰਦਰਸ਼ਨਕਾਰੀਆਂ ਨੂੰ ਭੜਕਾਇਆ ਹੈ।
-PTCNews