ਕਿਸਾਨ ਅੰਦੋਲਨ 'ਚ ਹੋਈ ਦੋ ਹੋਰ ਕਿਸਾਨਾਂ ਦੀ ਮੌਤ, ਹਾਲ ਹੀ 'ਚ ਘਰ ਪਰਤਿਆ ਸੀ 24 ਸਾਲਾਂ ਨੌਜਵਾਨ

By Jagroop Kaur - February 09, 2021 4:02 pm

ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿਚਾਲੇ ਸਿੰਘੂ ਬਾਰਡਰ 'ਤੇ ਅੱਜ ਸਵੇਰੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਹਰਿੰਦਰ ਦੇ ਰੂਪ 'ਚ ਹੋਈ ਹੈ ਅਤੇ ਉਹ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸੇਵਾ ਪਿੰਡ ਦਾ ਰਹਿਣ ਵਾਲਾ ਸੀ।Farmer Protest

ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ – MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ 

ਉਥੇ ਹੀ ਦੂਜੇ ਪਾਸੇ ਦਿੱਲੀ ਸੰਘਰਸ਼ ਤੋਂ ਵਾਪਸ ਪਰਤੇ ਪਿੰਡ ਕੰਡੀਲਾ ਦੇ 24 ਸਾਲਾ ਨੌਜਵਾਨ ਕਿਸਾਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਕਿਸਾਨ ਦੇ ਪਿਤਾ ਲਖਵਿੰਦਰ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਰਭਿੰਦਰ ਸਿੰਘ 26 ਨਵੰਬਰ ਨੂੰ ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਗਿਆ ਸੀ ਅਤੇ ਸੰਘਰਸ਼ 'ਚ ਹਿੱਸਾ ਪਾ ਕੇ ਉਹ 6 ਫਰਵਰੀ ਨੂੰ ਵਾਪਸ ਘਰ ਪਰਤ ਆਇਆ।

ਪੜ੍ਹੋ ਹੋਰ ਖ਼ਬਰਾਂ :ਅੰਦੋਲਨ ਨੂੰ ਨਵੀਂ ਲੀਹ ਦੇਵੇਗੀ ਪੰਜਾਬ ‘ਚ ਹੋਣ ਵਾਲੀ ਮਹਾਪੰਚਾਇਤ

ਵਾਪਸ ਆਉਣ ਤੋਂ ਬਾਅਦ ਉਹ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿਣ ਲੱਗ ਗਿਆ ਸੀ ਕਿ ਕੇਂਦਰ ਸਰਕਾਰ ਕਾਨੂੰਨ ਤਾਂ ਰੱਦ ਨਹੀਂ ਕਰ ਰਹੀ, ਕਿਤੇ ਉਸ ਦੀ ਜ਼ਮੀਨ ਉਸ ਕੋਲੋਂ ਖੁੱਸ ਨਾ ਜਾਵੇ। ਇਸੇ ਪਰੇਸ਼ਾਨੀ ’ਚ ਬੀਤੇ ਦਿਨ ਉਸ ਦੀ ਹਾਲਤ ਜਿਆਦਾ ਖ਼ਰਾਬ ਹੋ ਗਈ। ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਗਏ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੀ ਮਾਲੀ ਮਦਦ ਕੀਤੀ ਜਾਵੇ।

adv-img
adv-img