adv-img
ਦੇਸ਼- ਵਿਦੇਸ਼

ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਦੋ ਹਿੰਦੂ ਕੁੜੀਆਂ ਨੂੰ ਕੀਤਾ ਅਗਵਾ

By Jasmeet Singh -- October 20th 2022 02:55 PM

ਕਰਾਚੀ, 20 ਅਕਤੂਬਰ: ਪਾਕਿਸਤਾਨ ਦੇ ਸਿੰਧ ਸੂਬੇ ਵਿਚ ਦੋ ਹਿੰਦੂ ਕੁੜੀਆਂ ਨੂੰ ਕਥਿਤ ਤੌਰ 'ਤੇ ਅਗਵਾ ਕਰ ਲਿਆ ਗਿਆ ਸੀ ਅਤੇ ਪੁਲਿਸ ਨੇ ਕਥਿਤ ਤੌਰ 'ਤੇ ਇਸ ਘਟਨਾ ਵਿਚ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਇਨ੍ਹਾਂ ਬੱਚੀਆਂ ਦੀ ਮਾਂ ਨੇ ਬੁੱਧਵਾਰ ਨੂੰ ਪ੍ਰਦਰਸ਼ਨ ਕੀਤਾ।

ਅਗਵਾ ਹੋਈਆਂ ਕੁੜੀਆਂ ਦੀ ਮਾਂ ਨੇ ਦਾਅਵਾ ਕੀਤਾ ਕਿ ਇਹ ਘਟਨਾ ਪਿਛਲੇ ਹਫ਼ਤੇ ਸੁੱਕਰ ਨੇੜੇ ਸਾਲਾਹ ਪਟ ਇਲਾਕੇ ਵਿੱਚ ਵਾਪਰੀ, ਜਦੋਂ ਉਹ ਆਪਣੀਆਂ ਧੀਆਂ ਨਾਲ ਘਰ ਪਰਤ ਰਹੀ ਸੀ। ਉਸ ਨੇ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਉਸ ਦੀਆਂ 17 ਅਤੇ 18 ਸਾਲ ਦੀਆਂ ਲੜਕੀਆਂ ਨੂੰ ਅਗਵਾ ਕਰ ਲਿਆ ਅਤੇ ਜਦੋਂ ਉਸਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ।

ਪੁਲਿਸ ਵੱਲੋਂ ਇਸ ਘਟਨਾ ਵਿੱਚ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਕੁੜੀਆਂ ਦੀ ਮਾਂ ਨੇ ਬੁੱਧਵਾਰ ਨੂੰ ਪ੍ਰਦਰਸ਼ਨ ਕੀਤਾ। ਉਸਨੇ ਆਪਣੇ ਬਿਆਨ 'ਚ ਕਿਹਾ ਕਿ ਮੈਂ ਨਕਾਬਪੋਸ਼ ਬਦਮਾਸ਼ਾਂ ਦੇ ਖ਼ਿਲਾਫ਼ ਸ਼ਿਕਾਇਤ ਕੀਤੀ ਜਿਨ੍ਹਾਂ ਨੇ ਮੇਰੀਆਂ ਧੀਆਂ ਨੂੰ ਅਗਵਾ ਕੀਤਾ ਪਰ ਪੁਲਿਸ ਕੁਝ ਨਹੀਂ ਕਰ ਰਹੀ। ਮੈਂ ਅਦਾਲਤ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਮੇਰੀਆਂ ਧੀਆਂ ਨੂੰ ਵਾਪਸ ਲਿਆਉਣ ਦੀ ਅਪੀਲ ਕਰਦੀ ਹਾਂ। ਪਾਕਿਸਤਾਨ ਵਿੱਚ ਰਹਿਣ ਵਾਲੇ ਹਿੰਦੂ ਭਾਈਚਾਰੇ ਦੇ ਲੋਕ ਹਰ ਰੋਜ਼ ਹਿੰਸਕ ਘਟਨਾਵਾਂ ਦਾ ਸਾਹਮਣਾ ਕਰ ਰਹੇ ਹਨ।

ਹਿੰਦੂ ਅਤੇ ਸਿੱਖ ਭਾਈਚਾਰੇ ਦੀਆਂ ਧੀਆਂ ਖ਼ਤਰੇ 'ਚ

ਪਾਕਿਸਤਾਨ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੀਆਂ ਲੜਕੀਆਂ ਨੂੰ ਅਗਵਾ ਕਰਨਾ ਇੱਕ ਆਮ ਘਟਨਾ ਬਣ ਗਈ ਹੈ। ਪਾਕਿਸਤਾਨ ਵਿੱਚ ਪਿਛਲੇ 15 ਦਿਨਾਂ ਵਿੱਚ ਹਿੰਦੂ ਲੜਕੀ ਨੂੰ ਅਗਵਾ ਕਰਨ ਦੀ ਇਹ ਪੰਜਵੀਂ ਘਟਨਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਹਿੰਦੂ ਭਾਈਚਾਰੇ ਦੀਆਂ 3 ਲੜਕੀਆਂ ਨੂੰ ਅਗਵਾ ਕਰਕੇ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ ਸੀ।

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਹਿੰਦੂ ਔਰਤਾਂ ਨੂੰ ਅਗਵਾ, ਜਬਰੀ ਧਰਮ ਪਰਿਵਰਤਨ ਅਤੇ ਕਤਲ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। 21 ਮਾਰਚ ਨੂੰ ਪੂਜਾ ਕੁਮਾਰੀ ਨੂੰ ਸੱਕਰ ਵਿੱਚ ਉਸ ਦੇ ਘਰ ਦੇ ਬਾਹਰ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ ਸੀ। ਪੂਜਾ ਨੇ ਪਾਕਿਸਤਾਨੀ ਨੌਜਵਾਨ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਨੌਜਵਾਨ ਨੇ ਗੁੱਸੇ 'ਚ ਆ ਕੇ ਪੂਜਾ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ: ਅਮਰੀਕਾ ਨੇ ਭਾਰਤ ਨੂੰ ਵਾਪਿਸ ਕੀਤੀਆਂ 307 ਪੁਰਾਤਨ ਵਸਤੂਆਂ, ਕੀਮਤ ਜਾਣ ਰਹਿ ਜਾਓਗੇ ਹੈਰਾਨ

ਇਸ ਦੇ ਨਾਲ ਹੀ ਪਿਛਲੇ ਮਹੀਨੇ ਹੀ ਮੀਨਾ ਮੇਘਵਾਰ ਨਾਂ ਦੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ ਸੀ। ਜਦੋਂ ਕਿ ਇਸੇ ਹਫ਼ਤੇ ਇੱਕ ਹੋਰ ਹਿੰਦੂ ਲੜਕੀ ਨੂੰ ਅਗਵਾ ਕੀਤਾ ਗਿਆ ਸੀ।

-PTC News

  • Share